- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਵੱਲੋਂ ਦੇਸ਼ ਦੇ 73 ਜ਼ਿਲ੍ਹਿਆਂ ਨੂੰ ‘ਅਲਟਰਾ-ਸੈਂਸੇਟਿਵ ਡਰੱਗ ਜ਼ੋਨ’ ਐਲਾਨੇ ਜਾਣ ’ਤੇ ਰੰਧਾਵਾ ਨੇ ਕਿਹਾ ਕਿ ਸੂਚੀ ਵਿੱਚ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਸ਼ਾਮਲ ਹੋਣਾ ਦੋਵਾਂ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਖ਼ਤਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਂਦਰ ਵੱਲੋਂ ਦੇਸ਼ ਦੇ 73 ਜ਼ਿਲ੍ਹਿਆਂ ਨੂੰ ‘ਅਲਟਰਾ-ਸੈਂਸੇਟਿਵ ਡਰੱਗ ਜ਼ੋਨ’ ਐਲਾਨੇ ਜਾਣ ’ਤੇ ਰੰਧਾਵਾ ਨੇ ਕਿਹਾ ਕਿ ਸੂਚੀ ਵਿੱਚ ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਸ਼ਾਮਲ ਹੋਣਾ ਦੋਵਾਂ ਸਰਕਾਰਾਂ ਦੀ ਨਾਕਾਮੀ ਦਾ ਸਬੂਤ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਨਸ਼ਿਆਂ ਦੀ ਸਥਿਤੀ ਬੇਹੱਦ ਸੰਵੇਦਨਸ਼ੀਲ ਹੈ। ਭਾਜਪਾ ਅਤੇ ‘ਆਪ’ ਇੱਕ-ਦੂਜੇ ’ਤੇ ਦੋਸ਼ ਲਾਉਣ ਵਿੱਚ ਰੁੱਝੀਆਂ ਹਨ, ਜਦਕਿ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ।
ਰੰਧਾਵਾ ਨੇ ਕਿਹਾ ਕਿ ਸਰਹੱਦ ਦੀ ਸੁਰੱਖਿਆ, ਡਰੋਨ ਰਾਹੀਂ ਘੁਸਪੈਠ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ, ਜਦਕਿ ਸੂਬੇ ਅੰਦਰ ਤਸਕਰਾਂ ਖ਼ਿਲਾਫ਼ ਕਾਰਵਾਈ ਪੰਜਾਬ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਦੋਵਾਂ ਸਰਕਾਰਾਂ ਤੋਂ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦੀ ਸਾਂਝੀ ਜਵਾਬਦੇਹੀ ਰਿਪੋਰਟ ਜਾਰੀ ਕਰਨ ਦੀ ਮੰਗ ਕੀਤੀ।