ਰੰਧਾਵਾ ਨੇ 24 ਘੰਟੇ ਚੱਲ ਰਹੀ ਸੀਐੱਚਸੀ ਲਾਲੜੂ ਦਾ ਲਿਆ ਜਾਇਜ਼ਾ
ਰੰਧਾਵਾ ਨੇ 24 ਘੰਟੇ ਚੱਲ ਰਹੀ ਸੀਐੱਚਸੀ ਲਾਲੜੂ ਦਾ ਲਿਆ ਜਾਇਜ਼ਾ
Publish Date: Fri, 30 Oct 2026 05:58 PM (IST)
Updated Date: Fri, 30 Oct 2026 06:01 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੀਐੱਚਸੀ ਲਾਲੜੂ ਵਿਖੇ ਪਹੁੰਚ ਕੇ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਕੇਂਦਰ ਵਿਖੇ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਹੋਣ ਤੋਂ ਬਾਅਦ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਨਾਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਲਾਲੜੂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੀਐੱਚਸੀ ਲਾਲੜੂ ਵਿਖੇ 24 ਘੰਟੇ ਸਿਹਤ ਸੇਵਾਵਾਂ ਉਪਲਬਧ ਹੋਣ। ਲੋਕਾਂ ਦੀ ਇਸ ਲੋੜ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਐਮਰਜੈਂਸੀ ਸਮੇਤ ਲੋੜ ਪੈਣ ’ਤੇ ਸਿਹਤ ਸੇਵਾਵਾਂ ਲਈ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਕਾਰੀ ਸਿਹਤ ਕੇਂਦਰਾਂ ਨੂੰ ਬਿਹਤਰ ਬਣਾਉਣਾ ਅਤੇ ਆਮ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਉਣਾ ਹੈ।