- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Sukhbir Badal ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਇਸ ਸਬੰਧੀ ਲਿਖਤੀ ਸ਼ਿਕਾਇਤਾਂ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖਿਲਾਫ਼ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੱਤੀ ਸੀ।