ਗੁਰਦਰਸ਼ਨ ਸੈਣੀ ਦੇ ਤੂਫ਼ਾਨੀ ਦੌਰੇ ਨੂੰ ਭਰਵਾਂ ਹੁੰਗਾਰਾ
ਗੁਰਦਰਸ਼ਨ ਸੈਣੀ ਦੀ ਅਗਵਾਈ ਹੇਠ ਹਲਕੇ ਦੇ ਲੋਕਾਂ ਦੀ ਭਾਜਪਾ ’ਚ ਹੋ ਰਹੀ ਰਿਕਾਰਡ ਤੋੜ ਆਮਦ
Publish Date: Thu, 11 Dec 2025 05:54 PM (IST)
Updated Date: Thu, 11 Dec 2025 05:57 PM (IST)
ਇਕਬਾਲ ਸਿੰਘ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਉੱਘੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਆਪਣੀ ਟੀਮ ਨਾਲ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਲਈ ਹਲਕੇ ’ਚ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਵਿਚ ਹਲਕੇ ਦੇ ਲੋਕਾਂ ਦਾ ਰਿਕਾਰਡ ਤੋੜ ਵਾਧਾ ਹੋ ਰਿਹਾ ਹੈ।
ਸ੍ਰੀ ਸੈਣੀ ਦੀ ਅਗਵਾਈ ਵਿਚ ਵੀਰਵਾਰ ਨੂੰ ਡੇਰਾਬੱਸੀ ਸਰਕਲ ਦੇ ਪਿੰਡ ਫਤਿਹਪੁਰ ਜੱਟਾਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੋਕ ਭਾਜਪਾ ਵਿਚ ਸ਼ਾਮਲ ਹੋਏ। ਸ਼੍ਰੀ ਸੈਣੀ ਨੇ ਪਿੰਡ ਪਹੁੰਚ ਕੇ ਵੱਡੀ ਗਿਣਤੀ ਪਿੰਡ ਵਾਸੀਆਂ ਦਾ ਭਾਜਪਾ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਹਲਕਾ ਚੋਣ ਆਬਜ਼ਰਵਰ ਹਰਵਿੰਦਰ ਸਿੰਘ ਜੱਸੀ, ਸੀਨੀਅਰ ਆਗੂ ਸੰਜੀਵ ਖੰਨਾ, ਐੱਸਐੱਮਐੱਸ ਸੰਧੂ ਨਾਲ ਚੋਣ ਪ੍ਰਚਾਰ ਦੌਰਾਨ ਪਿੰਡ ਪਰਾਗਪੁਰ, ਅਮਲਾਲਾ, ਕੂੜਾ ਵਾਲਾ, ਹਰੀਪੁਰ ਹਿੰਦੂਆਂ, ਰਾਮਪੁਰ ਸੈਣੀਆਂ, ਜਵਾਹਰਪੁਰ, ਮੋਰਠੀਕਰੀ, ਗੁਰੂ ਨਾਨਕ ਕਾਲੋਨੀ ਵਿਚ ਵੱਡੇ ਇਕੱਠਾ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਸੇਵਾ ਲਾਈ ਗਈ ਹੈ, ਉਸ ’ਤੇ ਪਹਿਰਾ ਦਿੰਦਿਆਂ ਉਨ੍ਹਾਂ ਵੱਲੋਂ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਜਾਕੇ ਭਾਜਪਾ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੀ ਸੈਣੀ ਨੇ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰ ਰਹੇ ਹਨ, ਜਿਸ ਨਾਲ ਆਸ਼ਾਵਾਦੀ ਨਤੀਜੇ ਸਾਹਮਣੇ ਆ ਰਹੇ ਹਨ।
ਸ਼੍ਰੀ ਗੁਰਦਰਸ਼ਨ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਸ਼ਹਿਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਦੇ ਵਿਕਾਸ ਵੱਲ ਵੱਧ ਧਿਆਨ ਦੇ ਰਹੀ ਹੈ ਕਿਉਂਕਿ ਦੇਸ਼ ਦੀ 70 ਫ਼ੀਸਦੀ ਆਬਾਦੀ ਪਿੰਡਾਂ ਵਿਚ ਰਹਿੰਦੀ ਹੈ। ਉਨ੍ਹਾਂ ਕਿਹਾ ਕਿ 2027 ’ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਜਿਸ ਨਾਲ ਦੇਸ਼ ਦੇ ਹੋਰਨਾਂ ਖੇਤਰਾਂ ਦੀ ਤਰ੍ਹਾਂ ਪੰਜਾਬ ਦੇ ਪਿੰਡਾਂ ਨੂੰ ਵੀ ਵਿਕਾਸ ਦੀ ਆਧੁਨਿਕ ਤਕਨੀਕ ਨਾਲ ਜੋੜਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮੰਡਲ ਪ੍ਰਧਾਨ ਦੇਵ ਰਾਣਾ, ਜ਼ਿਲ੍ਹਾ ਵਾਈਸ ਪ੍ਰਧਾਨ ਅਨੁਜ ਅਗਰਵਾਲ, ਮੰਡਲ ਪ੍ਰਧਾਨ ਜ਼ੀਰਕਪੁਰ ਬਾਂਸਲ, ਪ੍ਰਦੀਪ, ਮੇਜਰ ਸਿੰਘ, ਪੁਸ਼ਪਿੰਦਰ ਮਹਿਤਾ, ਹਰਪ੍ਰੀਤ ਸਿੰਘ ਟਿੰਕੂ, ਸੰਨਤ ਭਾਰਦਵਾਜ, ਦਵਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।