* ਹੁਣ ਤਕ 234 ਦਿਵਿਆਂਗ ਲੜਕੇ/ਲੜਕੀਆਂ ਨੂੰ ਵੱਖ-ਵੱਖ ਹੁਨਰਾਂ ਦੀ ਦਿੱਤੀ ਜਾ ਚੁੱਕੀ ਹੈ ਟਰੇਨਿੰਗ

ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸੂਬੇ 'ਚ ਨੌਜਵਾਨਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਤਹਿਤ ਹੁਨਰ ਦੀ ਸਿਖਲਾਈ ਮੁਫ਼ਤ ਦਿੱਤੀ ਜਾ ਰਹੀ ਹੈ। ਹੁਨਰ ਸਿਖਲਾਈ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਨੌਕਰੀ ਯੋਗ ਬਣਾਉਣਾ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ ਅਤੇ ਆਪਣੀ ਅਤੇ ਆਪਣੀ ਪਰਿਵਾਰ ਦੀ ਆਮਦਨ ਦਾ ਜ਼ਰੀਆ ਬਣ ਸਕਣ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਕਿਹਾ ਕਿ ਆਮ ਲੜਕੇ/ਲੜਕੀਆਂ ਦੇ ਨਾਲ-ਨਾਲ ਦਿਵਿਆਂਗ ਲੜਕੇ/ਲੜਕੀਆਂ ਨੂੰ ਵੀ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕਿਆ ਜਾ ਸਕੇ ਅਤੇ ਉਹ ਆਪਣੇ ਆਪ ਨੂੰ ਆਪਣੇ ਪਰਿਵਾਰ 'ਤੇ ਬੋਝ ਨਾ ਸਮਝਣ ਉਨ੍ਹਾਂ ਦੱਸਿਆ ਕਿ ਹੁਣ ਤੱਕ 234 ਦਿਵਿਆਂਗ ਲੜਕੇ/ਲੜਕੀਆਂ ਨੂੰ ਵੱਖ-ਵੱਖ ਹੁਨਰਾਂ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 90 ਦਿਵਿਆਂਗ ਨੌਜਵਾਨਾਂ ਦੀ ਵੱਖ-ਵੱਖ ਫਰਮਾਂ ਵਿਚ ਨਿਯੁਕਤੀ ਹੋ ਚੁੱਕੀ ਹੈ। ਦਿਵਿਆਂਗ ਲੜਕੇ/ਲੜਕੀਆਂ ਲਈ ਦੋ ਹੋਰ ਬੈਚ ਅਗਸਤ ਮਹੀਨੇ ਵਿਚ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਰਜਿਸਟਰੇਸ਼ਨ ਤੇ ਕੌਂਸਲਿੰਗ ਲਈ 24 ਜੁਲਾਈ 2019 ਨੂੰ ਮਨਟੋਰ ਸਕਿੱਲ ਇੰਡੀਆ, ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਪਲਾਟ ਨੰ-139, ਇੰਡਸਟਰੀਅਲ ਏਰੀਆ, ਫੇਜ਼-8ਬੀ, ਸੈਕਟਰ 74 ਮੋਹਾਲੀ ਵਿਖੇ ਕੈਂਪ ਲਾਇਆ ਜਾ ਰਿਹਾ ਹੈ ਇਸ ਕੈਂਪ ਵਿਚ ਚਾਹਵਾਨ ਉਮੀਦਵਾਰ ਆਪਣਾ ਨਾਮ ਦਰਜ ਕਰਵਾ ਕੇ ਟਰੇਨਿੰਗ ਲੈ ਸਕਦੇ ਹਨ ਅਤੇ ਆਪਣੇ ਆਪ ਨੂੰ ਨੌਕਰੀ ਯੋਗ ਬਣਾ ਸਕਦੇ ਹਨ ਜਾਂ ਫਿਰ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ ਵਧੇਰੇ ਜਾਣਕਾਰੀ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਦਫ਼ਤਰ ਵਿਖੇ ਕਿਸੇ ਵੀ ਸਮੇਂ ਵੱਖ-ਵੱਖ ਕੋਰਸਾਂ ਲਈ ਉਮੀਦਵਾਰ ਆਪਣਾ ਨਾਂ ਦਰਜ ਕਰਵਾ ਸਕਦੇ ਹਨ।