- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੰਦੇ ਮਾਤਰਮ ਦੀ ਵਰ੍ਹੇਗੰਢ ਮੌਕੇ ਸਮੂਹਿਕ ਗਾਇਨ ਦੀ ਰਿਹਰਸਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਡੇਰਾਬੱਸੀ ਵੱਲੋਂ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮੌਕੇ 25 ਸਤੰਬਰ ਨੂੰ ਸਵੇਰੇ 11 ਵਜੇ ਸਕੂਲ ਕੈਂਪਸ ਵਿਚ ਸਮੂਹਿਕ ਗਾਇਨ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਦੇਸ਼ ਭਰ ਦੇ ਵਿਦਿਆ ਭਾਰਤੀ ਸਕੂਲਾਂ ਵਿਚ ਇਕੋ ਸਮੇਂ ਅਤੇ ਇਕੋ ਸੁਰ ਵਿਚ ਵੰਦੇ ਮਾਤਰਮ ਦਾ ਗਾਇਨ ਕੀਤਾ ਜਾਵੇਗਾ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ, ਦੇਸ਼ਪ੍ਰੇਮ, ਭਾਰਤੀ ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਸਮਾਗਮ ਵਿਚ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ, ਮਾਪੇ, ਸਕੂਲ ਕਰਮਚਾਰੀ ਅਤੇ ਇਲਾਕੇ ਦੇ ਪਤਵੰਤੇ ਸ਼ਾਮਲ ਹੋਣਗੇ। ਇਸ ਰਾਸ਼ਟਰ ਵਿਆਪੀ ਮੁਹਿੰਮ ਰਾਹੀਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਸਮੂਹਿਕ ਗਾਇਨ ਨਾਲ ਜੋੜਨ ਅਤੇ ਸਮਾਗਮ ਨੂੰ ਗਿਨੀਜ਼ ਵਰਲਡ ਰਿਕਾਰਡ ਵਿਚ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਪਵਨ ਕੁਮਾਰ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਅਤੇ ਆਜ਼ਾਦੀ ਸੰਗਰਾਮ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।