ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਪਹਿਲੇ ਦਿਨ ਦੀ ਰਿਹਰਸਲ ਸ਼ੁਰੂ
ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਪਹਿਲੇ ਦਿਨ ਦੀ ਰਿਹਰਸਲ ਸ਼ੁਰੂ,
Publish Date: Wed, 21 Jan 2026 07:05 PM (IST)
Updated Date: Wed, 21 Jan 2026 07:06 PM (IST)

ਕੈਬਨਿਟ ਮੰਤਰੀ ਮੋਹਿੰਦਰ ਭਗਤ ਗਣਤੰਤਰ ਦਿਵਸ ਤੇ ਮੁਹਾਲੀ ਵਿਖੇ ਤਿਰੰਗਾ ਲਹਿਰਾਉਣਗੇ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਬੁੱਧਵਾਰ ਨੂੰ ਸ਼ਹੀਦ (ਸ਼ੌਰਿਆ ਚੱਕਰ) ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੁਹਾਲੀ ਵਿਖੇ ਗਣਤੰਤਰ ਦਿਵਸ ਦੀ ਪਹਿਲੇ ਦਿਨ ਦੀ ਰਿਹਰਸਲ ਹੋਈ। ਇਸ ਮੌਕੇ ਸਕੂਲੀ ਵਿਦਿਆਰਥੀਆਂ, ਐੱਨਸੀਸੀ ਕੈਡਿਟਾਂ ਦੀਆਂ ਟੀਮਾਂ ਵੱਲੋਂ ਵੱਖੋ-ਵੱਖਰੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਗਣਤੰਤਰ ਦਿਵਸ ਦੀਆਂ ਰਿਹਰਸਲਾਂ ਬੁੱਧਵਾਰ ਤੋਂ ਸ਼ੁਰੂ ਹੋ ਕੇ ਫੁੱਲ ਡਰੈਸ ਰਿਹਰਸਲ 24 ਜਨਵਰੀ ਤੱਕ ਚੱਲਣਗੀਆਂ। ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। 26 ਜਨਵਰੀ, ਗਣਤੰਤਰ ਦਿਵਸ ਸਮਾਰੋਹ ਵਿਚ ਮਾਰਚ ਪਾਸਟ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਰਾਜ ਦੇ ਪ੍ਰਮੁੱਖ ਲੋਕ ਪੱਖੀ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਏਪੀਜੀ ਸਕੂਲ ਮੁੰਡੀ ਖਰੜ, ਸੇਂਟ ਸੋਲਜ਼ਰ ਕਾਨਵੈਂਟ ਸਕੂਲ ਫੇਜ਼-7 ਮੁਹਾਲੀ, ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ, ਸੈਕਟਰ,65, ਮੁਹਾਲੀ, ਸਰਕਾਰੀ ਹਾਈ ਸਕੂਲ ਦਾਊਂ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼- 6, ਮੁਹਾਲੀ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਸਰਕਾਰੀ ਕਾਲਜ, ਫੇਜ਼-6, ਮੁਹਾਲੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇ ਮਾਜਰਾ, ਸਰਕਾਰੀ ਹਾਈ ਸਕੂਲ ਦੇਵੀਨਗਰ ਅਬਰਾਵਾਂ ਦੇ ਐੱਨਸੀਸੀ ਕੈਡਿਟ ਅਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਅਤੇ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1, ਮੁਹਾਲੀ ਦੇ ਸਕੂਲ ਬੈਂਡ ਦੇ ਨਾਲ ਮਾਰਚ ਪਾਸਟ ਵਿਚ ਹਿੱਸਾ ਲੈਣਗੇ। ਸਕੂਲ ਆਫ਼ ਐਮੀਨੈਂਸ, ਫੇਜ਼ 3ਬੀ1 (ਸਰਕਾਰੀ ਪ੍ਰਾਇਮਰੀ ਸਕੂਲ) ਦੇ ਵਿਸ਼ੇਸ਼ ਬੱਚਿਆਂ ਨੂੰ ਸਮਾਰੋਹ ਦੀ ਸਮਾਪਤੀ ਲਈ ਰਾਸ਼ਟਰੀ ਗੀਤ ਗਾਉਣ ਦਾ ਮਾਣ ਪ੍ਰਾਪਤ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਤੇ ਨਾਲ-ਨਾਲ ਮਾਨਸਿਕ ਤੌਰ ਤੇ ਤਣਾਅ ਮੁਕਤ ਰੱਖਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਤਹਿਤ ਯੋਗਾ ਦਾ ਸੈਸ਼ਨ ਵੀ ਕੀਤਾ ਜਾਵੇਗਾ।