ਮੁਖਤਾਰ ਸਿਆਲਬਾ, ਮੁਲਾਂਪੁਰ ਗਰੀਬਦਾਸ : ਸ੍ਰੀ ਗੁਰਦੁਆਰਾ ਸਿੰਘ ਸਭਾ ਸਾਹਿਬ ਪਿੰਡ ਮਸਤਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਬਾਬਾ ਜਸਵਿੰਦਰ ਸਿੰਘ ਮਿਲਖ ਵਾਲਿਆਂ ਵੱਲੋਂ ਆਪਣੇ ਕੀਰਤਨੀ ਜਥੇ ਸਮੇਤ ਸਮੂਹ ਸੰਗਤ ਨੂੰ ਗੁਰਬਾਣੀ ਦੁਆਰਾ ਨਿਹਾਲ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ 'ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਸ੍ਰੀ ਗੁਰੂ ਨਾਨਕ ਦੇਵੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Publish Date:Tue, 01 Dec 2020 07:46 PM (IST)

