20ਸੀਐਚਡੀ925ਪੀ

ਪਿੰਡ ਟਿਵਾਣਾ ਵਿਖੇ ਸਮਾਗਮ ਦੌਰਾਨ ਹਲਕਾ ਵਿਧਾਇਕ ਐੱਨਕੇ ਸ਼ਰਮਾ ਨੂੰ ਸਨਮਾਨਿਤ ਕਰਦਾ ਹੋਇਆ ਵਾਲਮੀਕਿ ਭਾਈਚਾਰਾ।

20ਸੀਐਚਡੀ926ਪੀ

ਭਗਵਾਨ ਵਾਲਮੀਕਿ ਦੇ ਦਿਹਾੜੇ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਦੌਰਾਨ ਕੇਕ ਕੱਟਣ ਦੀ ਰਸ਼ਮ ਅਦਾ ਕਰਦੇ ਹੋਏ ਐੱਸਐੱਮਐੱਸ ਸੰਧੂ।

* ਸ਼ਰਧਾ

* ਪਿੰਡ ਟਿਵਾਣਾ 'ਚ ਕਰਵਾਇਆ ਭਗਵਾਨ ਵਾਲਮੀਕਿ ਦਿਹਾੜੇ ਨੂੰ ਸਮਰਪਿਤ ਸਮਾਗਮ

ਸੁਰਜੀਤ ਸਿੰਘ ਕੋਹਾੜ, ਲਾਲੜੂ

ਪਿੰਡ ਟਿਵਾਣਾ ਵਿਖੇ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਐੱਨਕੇ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸਿਰਕਤ ਕਰਦਿਆਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚਲ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਵੱਲੋਂ ਲਿਖੀ ਗਈ ਰਮਾਇਣ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਵਾਲਮੀਕਿ ਮੰਦਰ ਲਈ 11 ਹਜ਼ਾਰ ਦੀ ਮਾਲੀ ਮੱਦਦ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਵਾਲਮੀਕਿ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਰਾਜੀਵ ਸ਼ਰਮਾ, ਸੰਜੀਵ ਗੋਇਲ, ਗੁਰਮੀਤ ਸਿੰਘ ਟਿਵਾਣਾ, ਹਰਦੀਪ ਸਿੰਘ ਪੰਚ, ਗੁਰਮੇਲ ਸਿੰਘ, ਜਗਦੀਸ਼ ਸਿੰਘ, ਕੁਲਦੀਪ ਸਿੰਘ, ਮਹਿੰਦਰ ਸਿੰਘ, ਮੰਗਤ ਰਾਮ, ਸਰਬਜੀਤ ਸਿੰਘ, ਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ।

ਪਿੰਡ ਟਿਵਾਣਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਪੰਜਾਬ ਇਨਫਰਮੇਸ਼ਨ ਐਂਡ ਟੈਕਨੋਲੋਜੀ ਦੇ ਚੇਅਰਮੈਨ ਐੱਸਐੱਮਐੱਸ ਸੰਧੂ ਨੇ ਪੁੱਜ ਕੇ ਸ੍ਰੀ ਵਾਲਮੀਕਿ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਦੌਰਾਨ ਕੇਕ ਕੱਟਣ ਦੀ ਰਸ਼ਮ ਅਦਾ ਕਰਨ ਉਪਰੰਤ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮਹਾਰਿਸ਼ੀ ਵਾਲਮੀਕਿ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਧਾਰਮਿਕ ਸਮਾਗਮ ਬਿਨ੍ਹਾਂ ਭੇਦ-ਭਾਵ ਤੋਂ ਮਨਾਉਣੇ ਚਾਹੀਦੇ ਹਨ, ਤਾਂ ਜੋ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋ ਸਕੇ। ਵਾਲਮੀਕਿ ਭਾਈਚਾਰੇ ਵੱਲੋਂ ਸ੍ਰੀ ਸੰਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਲਮੀਕਿ ਮੰਦਰ ਕਮੇਟੀ ਪ੍ਰਧਾਨ ਗੁਰਮੇਲ ਸਿੰਘ, ਹਰਦੀਪ ਸਿੰਘ, ਮੰਗਤਾ ਰਾਮ, ਨਰਿੰਦਰ ਕੌਰ, ਮਹਿੰਦਰ ਸਿੰਘ, ਸਰਪੰਚ ਗੁਲਜ਼ਾਰ ਸਿੰਘ ਟਿਵਾਣਾ, ਜਸਪਾਲ ਸਿੰਘ ਪੰਚ, ਭਿੰਦਰ ਸਿੰਘ ਠੇਕੇਦਾਰ, ਅਜੈਬ ਸਿੰਘ, ਹਰਕੇਸ਼ ਸਿੰਘ, ਪਿਆਰਾ ਸਿੰਘ, ਪਵਨ ਕੁਮਾਰ ਆਦਿ ਵੀ ਹਾਜ਼ਰ ਸਨ।