ਕੈਪਸ਼ਨ 14ਸੀਐਚਡੀ401ਪੀ : ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ ਵਿਖੇ ਪ੍ਰੋਗਰਾਮ ਦੌਰਾਨ ਦਾ ਦਿ੍ਰਸ਼।

ਮੁਖਤਾਰ ਸਿਆਲਬਾ, ਮਾਜਰੀ : ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਰੋਗਰਾਮ ਦੀ ਸ਼ੁਰੂਆਤ 'ਚ ਬੱਚਿਆਂ ਨੇ ਸੰਗਤੀ ਰੂਪ 'ਚ 'ਜਪੁਜੀ ਸਾਹਿਬ' ਦਾ ਪਾਠ ਕੀਤਾ ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਗੁਰੂ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਵਿਦਿਆਰਥਣ ਰਮਨਪ੍ਰਰੀਤ ਕੌਰ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਬੜੀ ਪ੍ਰਭਾਵਸ਼ਾਲੀ ਕਵਿਤਾ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਰਦਾਸ ਉਪਰੰਤ ਸਕੂਲ ਦੇ ਸਾਰੇ ਬੱਚਿਆਂ ਨੰੂ ਪ੍ਰਸ਼ਾਦ ਵਰਤਾਇਆ ਗਿਆ। ਟਰੱਸਟ ਦੇ ਮੌਜੂਦਾ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ ਜੀ ਨੇ ਬੱਚਿਆਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ ਤੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' 'ਤੇ ਚੱਲਣ ਦੀ ਪ੍ਰਰੇਰਨਾ ਦਿੱਤੀ। ਇਸ ਸਮੇਂ ਸਕੂਲ ਦੇ ਡਾਇਰੈਕਟਰ ਇੰਜੀਨੀਅਰ ਜਸਵੰਤ ਸਿੰਘ, ਪਿੰ੍ਸੀਪਲ ਰਿਤੂ ਓਬਰਾਏ ਤੇ ਵਾਇਸ ਪਿ੍ਰੰਸੀਪਲ ਮਨਜੀਤ ਕੌਰ ਮਾਵੀ ਅਤੇ ਹੋਰ ਟਰੱਸਟੀ ਤੇ ਸੰਗਤ ਵੀ ਹਾਜ਼ਰ ਸੀ।