ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਧਾਰਮਿਕ ਪ੍ਰੋਗਰਾਮ
ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਧਾਰਮਿਕ ਪ੍ਰੋਗਰਾਮ ਕਰਵਾਏ
Publish Date: Tue, 14 Apr 2026 08:35 PM (IST)
Updated Date: Wed, 15 Apr 2026 04:16 AM (IST)

ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ, ਮੁੱਲਾਂਪੁਰ ਗਰੀਬਦਾਸ : ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਉਲੀਕੇ ਗਏ। ਗੁਰਦੁਆਰਾ ਦਸਮੇਸ਼ ਦਰਸ਼ਨ ਪ੍ਰਬੰਧਕ ਕਮੇਟੀ ਮੁੱਲਾਂਪੁਰ ਗਰੀਬਦਾਸ ਵੱਲੋਂ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਬਾਬਾ ਰਣਜੀਤ ਸਿੰਘ ਰਤਵਾੜਾ ਸਾਹਿਬ ਵਾਲਿਆਂ ਵੱਲੋਂ ਕਥਾ ਕੀਰਤਨ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਗੁਰਦੁਆਰਾ ਦਸਮੇਸ਼ ਦਰਸ਼ਨ ਪ੍ਰਬੰਧਕ ਕਮੇਟੀ ਮੈਂਬਰ ਵੱਲੋਂ ਬਾਬਾ ਰਣਜੀਤ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਪਰਮਿੰਦਰ ਸਿੰਘ ਪੰਮਾ, ਭਾਈ ਭਗਤ ਸਿੰਘ ਲਾਲਾ, ਭਾਈ ਰਜਿੰਦਰ ਸਿੰਘ ਖ਼ਾਲਸਾ, ਭਾਈ ਗੁਰਜੀਤ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਸੇਵਾ ਨਿਭਾਈ ਗਈ। ਇਸੇ ਤਰ੍ਹਾਂ ਗੁਰਦੁਆਰਾ ਨਾਨਕ ਦਰਬਾਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਢਾਡੀ ਜਸਪਾਲ ਸਿੰਘ ਵੱਲੋਂ ਢਾਡੀ ਵਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਰਜਿੰਦਰ ਪਾਲ ਸਿੰਘ ਪੈਰੋਵਾਲ ਵੱਲੋਂ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਜੀਵਨੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਪਿੰਡ ਮਸਤਗੜ੍ਹ, ਪੈਂਤਪੁਰ, ਰਤਵਾੜਾ, ਸਲਾਮਤਪੁਰ, ਰਾਣੀ ਮਾਜਰਾ, ਸੈਣੀ ਮਾਜਰਾ, ਧਨੋੜਾ, ਫਿਰੋਜ਼ਪੁਰ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਧਾਰਮਿਕ ਪ੍ਰੋਗਰਾਮ ਉਲੀਕੇ ਗਏ। ਇਸ ਮੌਕੇ ਇਲਾਕੇ ਦੀ ਸੰਗਤ ਵੱਲੋਂ ਵੱਧ ਚੜ ਕੇ ਸੇਵਾ ਵਿਚ ਸ਼ਮੂਲੀਅਤ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਸਮਾਜ ਸੇਵੀ ਅਤੇ ਰਾਜਨੀਤਿਕ ਲੋਕਾਂ ਵੱਲੋਂ ਵੀ ਹਾਜ਼ਰੀ ਲਗਵਾਈ।