ਸੁਨੀਲ ਜਾਖੜ ਦੀ ਚੋਣ ਕਮਿਸ਼ਨ ਨੂੰ ਅਪੀਲ: ਦਾਗੀ ਅਫ਼ਸਰਾਂ ਨੂੰ ਚੋਣ ਪ੍ਰਕਿਰਿਆ ਤੋਂ ਰੱਖਿਆ ਜਾਵੇ ਲਾਂਭੇ, ਪਬਲਿਕ ਡੀਲਿੰਗ ਸੀਟਾਂ ਤੋਂ ਫੌਰੀ ਹਟਾਏ ਸਰਕਾਰ
ਭਾਜਪਾ ਆਗੂ ਨੇ ਇਸ ਸਬੰਧੀ ਸਾਂਝੇ ਕੀਤੇ ਇਕ ਸੋਸ਼ਲ ਮੀਡੀਆ ਸੁਨੇਹੇ ’ਚ ਲਿਖਿਆ ਹੈ ਕਿ, ਈਡੀ ਵੱਲੋਂ ਪੰਜਾਬ ਦੇ ਵੱਡੇ ਅਫ਼ਸਰਾਂ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਇਹ ਭੇਦ ਉਜਾਗਰ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸ਼ਾਸ਼ਨ ਵਿਚ ਕੀ ਕੁੱਝ ਚੱਲ ਰਿਹਾ ਹੈ ਅਤੇ ਸਿਸਟਮ ਕਿਸ ਕਦਰ ਭ੍ਰਿਸ਼ਟ ਕੀਤਾ ਜਾ ਚੁੱਕਾ ਹੈ।
Publish Date: Tue, 24 Nov 2026 08:19 AM (IST)
Updated Date: Tue, 24 Nov 2026 08:22 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ। ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਸੀਨੀਅਰ ਅਫ਼ਸਰਾਂ ਨੂੰ ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਕੇਸਾਂ ’ਚ ਤਲਬ ਕੀਤਾ ਗਿਆ ਹੈ, ਉਨ੍ਹਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਤੋਂ ਲਾਂਭੇ ਕੀਤਾ ਜਾਵੇ।
ਭਾਜਪਾ ਆਗੂ ਸੁਨੀਲ ਜਾਖੜ ਨੇ ਅਜਿਹੇ ਅਫ਼ਸਰਾਂ ਨੂੰ ਤੁਰੰਤ ਪਬਲਿੰਗ ਡਿਲਿੰਗ ਵਾਲੀਆਂ ਸੀਟਾਂ ਤੋਂ ਵੀ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਏਂਜਸੀਆਂ ਨੂੰ ਅਜਿਹੇ ਲੋਕਾਂ ਦੀ ਨਸ਼ਾ ਮਾਫੀਆਂ ਨਾਲ ਸਬੰਧਾਂ ਦੀ ਵੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਭਾਜਪਾ ਆਗੂ ਨੇ ਇਸ ਸਬੰਧੀ ਸਾਂਝੇ ਕੀਤੇ ਇਕ ਸੋਸ਼ਲ ਮੀਡੀਆ ਸੁਨੇਹੇ ’ਚ ਲਿਖਿਆ ਹੈ ਕਿ, ਈਡੀ ਵੱਲੋਂ ਪੰਜਾਬ ਦੇ ਵੱਡੇ ਅਫ਼ਸਰਾਂ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਇਹ ਭੇਦ ਉਜਾਗਰ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸ਼ਾਸ਼ਨ ਵਿਚ ਕੀ ਕੁੱਝ ਚੱਲ ਰਿਹਾ ਹੈ ਅਤੇ ਸਿਸਟਮ ਕਿਸ ਕਦਰ ਭ੍ਰਿਸ਼ਟ ਕੀਤਾ ਜਾ ਚੁੱਕਾ ਹੈ।
ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰੀ ਏਂਜਸੀ ਨੂੰ ਅਜਿਹੇ ਅਫ਼ਸਰਾਂ ਦੇ ਨਸ਼ੇ ਨਾਲ ਸਬੰਧਾਂ ਦੀ ਵੀ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਭ੍ਰਿਸ਼ਟ ਵਿਅਕਤੀ ਕਿਸੇ ਵੀ ਹੱਦ ਤੱਕ ਡਿੱਗ ਸਕਦਾ ਹੈ। ਇਸੇ ਤਰ੍ਹਾਂ ਚੋਣ ਕਮਿਸ਼ਨ ਨੂੰ ਵੀ ਜ਼ੋਰਦਾਰ ਅਪੀਲ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਇਸ ਤਰ੍ਹਾਂ ਦੇ ਦਾਗੀ ਅਫ਼ਸਰ ਕਿਸੇ ਵੀ ਤਰੀਕੇ ਨਾਲ ਚੋਣ ਪ੍ਰਕਿਰਿਆ ਦਾ ਹਿੱਸਾ ਨਹੀਂ ਬਣਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਜਿਨ੍ਹਾਂ ਅਫ਼ਸਰਾਂ ਦੇ ਨਾਂਅ ਈਡੀ ਦੀ ਜਾਂਚ ਵਿਚ ਸਾਹਮਣੇ ਆਏ ਹਨ, ਉਨ੍ਹਾਂ ਨੂੰ ਤੁਰੰਤ ਪਬਲਿਕ ਡਿਲਿੰਗ ਵਾਲੀਆਂ ਸੀਟਾਂ ਤੋਂ ਹਟਾਇਆ ਜਾਵੇ, ਤਾਂ ਜੋ ਸੂਬੇ ਦੇ ਲੋਕਾਂ ਨਾਲ ਨਾਇਨਸਾਫ਼ੀ ਨਾ ਹੋ ਸਕੇ।