ਆਸ਼ਮਾ ਸਕੂਲ ਵਿਚ ਗਣਤੰਤਰਤਾ ਦਿਵਸ ਮਨਾਇਆ
ਆਸ਼ਮਾ ਸਕੂਲ ਵਿਚ ਗਣਤੰਤਰਤਾ ਦਿਵਸ ਮਨਾਇਆ, ਫੈਂਸੀ ਡਰੈੱਸ ਮੁਕਾਬਲੇ ਅਤੇ ਪੇਂਟਿੰਗ ਵਰਕਸ਼ਾਪ ਦੇ ਦੌਰਾਨ ਤਿਰੰਗੇ ਝੰਡੇ ਦੇ ਪੋਸਟਰ ਬਣਾਏ
Publish Date: Tue, 27 Jan 2026 05:49 PM (IST)
Updated Date: Tue, 27 Jan 2026 05:52 PM (IST)

ਫੈਂਸੀ ਡਰੈੱਸ ਮੁਕਾਬਲੇ ਅਤੇ ਪੇਂਟਿੰਗ ਵਰਕਸ਼ਾਪ ਦੇ ਦੌਰਾਨ ਤਿਰੰਗੇ ਝੰਡੇ ਦੇ ਪੋਸਟਰ ਬਣਾਏ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਚ ਗਣਤੰਤਰਤਾ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਧਿਆਪਕਾਂ ਵੱਲੋਂ ਛੋਟੇ-ਛੋਟੇ ਵਿਦਿਆਰਥੀਆਂ ਨੂੰ ਆਜ਼ਾਦੀ ਦਾ ਸਹੀ ਅਰਥ ਸਮਝਾਉਣ ਲਈ ਕਈ ਤਰ੍ਹਾਂ ਦੇ ਸਟੇਜ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਆਜ਼ਾਦੀ ਲਈ ਕਿੰਨੀਆਂ ਕੁਰਬਾਨੀਆਂ ਕੀਤੀਆਂ ਗਈਆਂ ਸਨ। ਛੋਟੇ-ਛੋਟੇ ਬੱਚਿਆਂ ਚ ਦੇਸ਼ ਦੇ ਮਹਾਨ ਸਪੂਤਾਂ ਦੇ ਪਹਿਰਾਵੇ ਪਹਿਨਾ ਕੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ, ਜਦਕਿ ਪੇਂਟਿੰਗ ਵਰਕਸ਼ਾਪ ਦੇ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਤਿਰੰਗੇ ਝੰਡੇ ਦੇ ਕਈ ਪੋਸਟਰ ਬਣਾਏ। ਸਕੂਲ ਦੇ ਪ੍ਰਿੰਸੀਪਲ ਸੂਚੀ ਗਰੋਵਰ ਨੇ ਦੱਸਿਆ ਕਿ ਸਕੂਲ ਵਿਚ ਗਣਤੰਤਰਤਾ ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਅਤੇ ਇਸ ਆਜ਼ਾਦੀ ਦੇ ਮੁੱਲ ਨਾਲ ਜਾਣੂ ਕਰਵਾਉਣਾ ਸੀ ਤਾਂ ਜੋ ਉਨ੍ਹਾਂ ਦੇ ਕੋਮਲ ਦਿਲਾਂ ਵਿਚ ਦੇਸ਼ ਲਈ ਪਿਆਰ ਜਾਗਰੂਕ ਕੀਤਾ ਜਾਵੇ। ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ ਸਕੂਲ ਦੇ ਡਾਇਰੈਕਟਰ ਜੇਐੱਸ ਕੇਸਰ ਨੇ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ ’ਤੇ ਚਲਣਾ ਚਾਹੀਦਾ ਹੈ, ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀਂ ਸੋਚਿਆ। ਸਮਾਰੋਹ ਦੇ ਅੰਤ ਵਿਚ ਰਾਸ਼ਟਰੀ ਗੀਤ ਗਾਇਆ ਗਿਆ ਤੇ ਸਾਰੇ ਵਿਦਿਆਰਥੀਆਂ ਚ ਗਣਤੰਤਰਤਾ ਦਿਹਾੜੇ ਮੌਕੇ ’ਤੇ ਮਿਠਾਈ ਵੰਡੀ ਗਈ।