ਚੰਡੀਗੜ੍ਹ ਯੂਨੀਵਰਸਿਟੀ ’ਚ ਗਣਤੰਤਰ ਦਿਵਸ ਦੇ ਜਸ਼ਨ
ਚੰਡੀਗੜ੍ਹ ਯੂਨੀਵਰਸਿਟੀ ਵਿਚ ਗਣਤੰਤਰ ਦਿਵਸ ਦੇ ਜਸ਼ਨ
Publish Date: Sun, 25 Jan 2026 07:01 PM (IST)
Updated Date: Sun, 25 Jan 2026 07:04 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਗਣਤੰਤਰ ਦਿਵਸ 2026 ਦੀ ਪੂਰਵ ਸੰਧਿਆ ’ਤੇ ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਦਾ ਕੈਂਪਸ ਦੇਸ਼ ਭਗਤੀ ਅਤੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲ-ਜੋਲ ਦੇ ਅਨੋਖੇ ਰੰਗ ਵਿਚ ਰੰਗਿਆ ਹੋਇਆ ਹੈ। ਇਸ ਵਾਰ ਯੂਨੀਵਰਸਿਟੀ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ‘ਇੰਡੀਆ ਇੰਟਰਨੈਸ਼ਨਲ ਡਾਂਸ ਐਂਡ ਮਿਊਜ਼ਿਕ ਫੈਸਟੀਵਲ 2026’ ਨਾਲ ਜੋੜ ਕੇ ਇਕ ਇਤਿਹਾਸਕ ਰੂਪ ਦਿੱਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਨ੍ਹਾਂ ਨੇ ਮਿਲ ਕੇ ‘ਵੰਦੇ ਮਾਤਰਮ’ ਅਤੇ ‘ਜੈ ਹਿੰਦ’ ਦੇ ਨਾਅਰਿਆਂ ਨਾਲ ਕੈਂਪਸ ਨੂੰ ਗੁੰਜਾ ਦਿੱਤਾ। ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦਿਨ ਸਾਡੇ ਸੰਵਿਧਾਨ ਨਿਰਮਾਤਾਵਾਂ ਨੂੰ ਯਾਦ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਪ੍ਰਣ ਲੈਣ ਦਾ ਹੈ।