ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇ ਨਕਦ ਹੱਦ ਕਰਜ਼ਾ (ਸੀਸੀਐੱਲ) ਮਈ, 2021 ਦੇ ਅਖੀਰ ਤਕ ਲਈ ਵਧਾ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰਬੀਆਈ ਨੇ ਮਈ, 2021 ਦੇ ਅਖੀਰ ਤੱਕ 2953.46 ਕਰੋੜ ਰੁਪਏ ਦੀ ਸੀਸੀਐੱਲ ਵਧਾਈ ਹੈ। ਇਸ ਵਾਧੇ ਨਾਲ ਅਪ੍ਰੈਲ 2021 ਦੇ ਅਖੀਰ ਤਕ ਲਈ ਪਹਿਲਾਂ ਹੀ ਮਨਜ਼ੂਰ ਕੀਤੀ ਸੀਸੀਐੱਲ 21658.73 ਹੁਣ ਮਈ 2021 ਦੇ ਅਖੀਰ ਤੱਕ ਲਈ 24612.19 ਕਰੋੜ ਰੁਪਏ ਹੋ ਗਈ ਹੈ।

ਹਾੜ੍ਹੀ ਮੰਡੀਕਰਨ ਸੀਜ਼ਨ 2021-22 ਵਾਸਤੇ ਨਵੇਂ ਖਾਤੇ ਇਕ ਹੇਠ ਕਣਕ ਦੀ ਖਰੀਦ ਵਾਸਤੇ ਮਿਆਦ ਵਿਚ ਕੀਤੇ ਵਾਧੇ ਦਾ ਵਿਸ਼ਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਐੱਸਬੀਆਈ ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਇਹ ਫੰਡ ਸਿਰਫ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਭਾਰਤ ਦੇ ਸੰਵਿਧਾਨ ਦੀ ਧਾਰਾ 293 (3) ਦੇ ਅਧੀਨ ਸਹਿਮਤੀ ਪੱਤਰ ਸੌਂਪ ਦਿੰਦੀ ਹੈ ਅਤੇ ਇਹ ਸੂਬਾ ਸਰਕਾਰ ਦੇ ਸਾਰੇ ਅਨਾਜ ਕ੍ਰੈਡਿਟ ਖਾਤੇ ਸਟਾਕ ਕੀਮਤ ਦੇ ਮੁਕੰਮਲ ਭੁਗਤਾਣ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ ਹੈ।

Posted By: Jagjit Singh