ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਵਧਿਆ ਔਰਤਾਂ ਦਾ ਸਨਮਾਨ : ਢਿੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ਦਾ ਸਨਮਾਨ ਵਧਿਆ: ਢਿੱਲੋਂ,
Publish Date: Fri, 03 Jul 2026 09:40 PM (IST)
Updated Date: Sat, 04 Jul 2026 04:09 AM (IST)
-ਆਈਟੀ ਬਲਾਕ ‘ਏ’ ’ਚ ਸਰਪੰਚ ਜੋੜੀ ਨੇ ਲਾਭਪਾਤਰੀ ਔਰਤਾਂ ਦੇ ਭਰੇ ਫਾਰਮ ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਮ ਆਦਮੀ ਪਾਰਟੀ (ਆਪ) ਦੇ ਸਰਗਰਮ ਵਲੰਟੀਅਰ ਸਾਬਕਾ ਸਰਪੰਚ ਹਰਜੀਤ ਸਿੰਘ ਢਿੱਲੋਂ ਤੇ ਸਾਬਕਾ ਸਰਪੰਚ ਕਿਰਨਦੀਪ ਕੌਰ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਮੁਹਾਲੀ ਦੇ ਆਈਟੀ ਸਿਟੀ ਬਲਾਕ ‘ਏ’ ਵਿਚ ਵਾਰਡ ਨੰ. 22 ਦੀਆਂ ਲਾਭਪਾਤਰੀ ਔਰਤਾਂ ਦੇ ਫਾਰਮ ਭਰੇ ਗਏ। ਇਸ ਮੌਕੇ ਮਹਿਲਾ ‘ਸਖੀ’ ਮਨਦੀਪ ਕੌਰ, ਰਣਜੀਤ ਕੌਰ, ਹਰਪ੍ਰੀਤ ਕੌਰ, ਸੋਸ਼ਲ ਵਰਕਰ ਬਿੰਦੂ ਸ਼ਰਮਾ, ਹਰਪ੍ਰੀਤ ਸਿੰਘ ਲਵਲੀ ਅਤੇ ਰਾਜਵੀਰ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਹਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਔਰਤਾਂ ਦਾ ਸਨਮਾਨ ਵਧਿਆ ਹੈ ਅਤੇ ਮੁਹਾਲੀ ਸਮੇਤ ਪੰਜਾਬ ਭਰ ਦੀਆਂ ਔਰਤਾਂ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਚੋਣਾਂ ਸਮੇਂ ਔਰਤਾਂ ਨੂੰ 1000 ਅਤੇ 1500 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਇਹ ਯੋਜਨਾ ਪੰਜਾਬ ਵਿਚ ਲਾਗੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰਜੀਤ ਢਿੱਲੋਂ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਦੇ 30 ਜੂਨ ਤੋਂ ਪਹਿਲਾਂ ਫਾਰਮ ਭਰੇ ਗਏ ਸੀ, ਉਨ੍ਹਾਂ ਦੇ ਖਾਤੇ ਵਿਚ ਪੈਸੇ ਆ ਗਏ ਹਨ ਅਤੇ ਬਾਕੀ ਰਹਿੰਦੀਆਂ ਔਰਤਾਂ ਦੇ ਜੰਗੀ ਪੱਧਰ ’ਤੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਫਾਰਮ ਦੇਰੀ ਨਾਲ ਵੀ ਭਰੇ ਜਾਣ ਪ੍ਰੰਤੂ ਸਾਰੀਆਂ ਔਰਤਾਂ ਨੂੰ ਪੈਸੇ ਇਕ ਅਪ੍ਰੈਲ ਤੋਂ ਹੀ ਬਣਦੀ ਰਾਸ਼ੀ ਇਕੱਠੀ ਮਿਲੇਗੀ। ਸਾਬਕਾ ਸਰਪੰਚ ਕਿਰਨਦੀਪ ਕੌਰ ਅਤੇ ਸੋਸ਼ਲ ਵਰਕਰ ਬਿੰਦੂ ਸ਼ਰਮਾ ਨੇ ਕਿਹਾ ਕਿ ਸੀਐੱਮ ਮਾਨ ਦੀ ਇਸ ਯੋਜਨਾ ਦੀ ਹਰ ਪਾਸਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਵੀ ਧੰਨਵਾਦ ਕੀਤਾ। ਪੰਜਾਬ ਸਰਕਾਰ ਦਾ ਇਹ ਸੁਨੇਹਾ ਘਰ-ਘਰ ਪਹੁੰਚਾ ਕੇ ਵੱਧ ਤੋਂ ਵੱਧ ਲਾਭਪਾਤਰੀ ਔਰਤਾਂ ਦੇ ਫਾਰਮ ਭਰੇ ਜਾਣਗੇ ਤਾਂ ਜੋ ਕੋਈ ਵੀ ਔਰਤ ਇਸ ਸਹੂਲਤ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇਹ ਯੋਜਨਾ ਅਿਹਮ ਭੂਮਿਕਾ ਨਿਭਾਏਗੀ।