ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਉਲਟਫੇਰ 'ਚ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੋਂ ਉਨ੍ਹਾਂ ਦੀ ਜ਼ਿੰਮੇਵਾਰੀ ਵਾਪਸ ਲਈ ਜਾ ਸਕਦੀ ਹੈ। ਹਰੀਸ਼ ਰਾਵਤ ਦੀ ਜਗ੍ਹਾ ਰਾਜਸਥਾਨ ਸਰਕਾਰ ਦੇ ਮਾਲੀਆ ਮੰਤਰੀ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਕਾਂਗਰਸ ਬਣਾ ਸਕਦੀ ਹੈ। ਪੰਜਾਬ 'ਚ ਹਾਲ ਹੀ 'ਚ ਲੀਡਰਸ਼ਿਪ ਦੌਰਾਨ ਹਰੀਸ਼ ਚੌਧਰੀ ਨੂੰ ਕਾਂਗਰਸ ਹਾਈਕਮਾਨ ਨੇ ਸੁਪਰਵਾਈਜ਼ਰ ਦੇ ਰੂਪ 'ਚ ਨਿਯੁਕਤ ਕੀਤਾ ਗਿਆ ਹੈ। ਇਸ ਪੂਰੇ ਉਲਟਫੇਰ 'ਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਰੂਪ 'ਚ ਪ੍ਰਮੋਟ ਕਰ ਦਿੱਤਾ ਗਿਆ। ਸੂਤਰ ਇਹ ਵੀ ਦੱਸਦੇ ਹਨ ਕਿ ਹਰੀਸ਼ ਚੌਧਰੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਮੁਖੀ ਨਵਜੋਤ ਸਿੰਘ ਸਿੱਧੂ 'ਚ ਗੱਲਬਾਤ ਰਾਹੀਂ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਨੇ ਇਸ ਹਫ਼ਤੇ ਦੀ ਸ਼ੁਰੂਆਤ 'ਚ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਰਾਜਨੀਤਕ ਹਲਕਿਆਂ 'ਚ ਹਲਚਲ ਮਚਾ ਦਿੱਤੀ ਸੀ।

ਇਸ ਦੌਰਾਨ ਪੰਜਾਬ ਕਾਂਗਰਸ 'ਚ ਹੰਗਾਮੇ 'ਚ ਹਰੀਸ਼ ਰਾਵਤ ਤੇ ਸਾਬਕਾ ਸੀਐਮ ਅਮਰਿੰਦਰ ਸਿੰਘ 'ਚ ਜ਼ੁਬਾਨੀ ਜੰਗ ਵੀ ਜਾਰੀ ਹੈ।

ਰਾਵਤ ਨੇ ਲਾਈ ਫਟਕਾਰ

ਰਾਵਤ ਨੇ ਮਹੱਤਵਪੂਰਨ ਮੁੱਦਿਆਂ 'ਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਫਲ ਰਹਿਣ ਲਈ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਫਟਕਾਰ ਲਾਈ। ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਉਨ੍ਹਾਂ ਦੋਸ਼ਾਂ ਨੂੰ ਵੀ ਸਿਰੇ ਤੋਂ ਖਾਰਜ ਕਰ ਦਿੱਤਾ। ਜਿਸ 'ਚ ਕਿਹਾ ਜਾ ਰਿਹਾ ਸੀ ਕਿ ਅਮਰਿੰਦਰ ਸਿੰਘ ਨੂੰ ਕਾਂਗਰਸ 'ਚ ਅਪਮਾਨਿਤ ਕੀਤਾ ਗਿਆ।

Posted By: Ravneet Kaur