ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੋਕੇਸ਼ਨਲ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਰੈਸਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੂੰ ਵੋਕੇਸ਼ਨਲ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਲਾਗੂ ਕੀਤੀ ਜਾ ਰਹੀ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵੋਕੇਸ਼ਨਲ ਅਧਿਆਪਕ ਯੂਨੀਅਨ ਦੇ ਆਗੂਆ ਵਲੋਂ ਸ੍ਰੀ ਸੋਨੀ ਨਾਲ ਮੁਲਾਕਾਤ ਕਰਕੇ ਇਸ ਨੀਤੀ ਸਬੰਧੀ ਆਪਣੇ ਇਤਰਾਜ਼ ਦਰਜ ਕਰਵਾਏ ਗਏ ਸਨ ।ਇਸ ਤੋਂ ਇਲਾਵਾ ਕੁਝ ਵਿਧਾਇਕਾਂ ਵਲੋਂ ਸਿੱਖਿਆ ਮੰਤਰੀ ਨੂੰ ਪੱਤਰ ਵੀ ਲਿਖੇ ਗਏ ਸਨ ਕਿ ਇਸ ਨੀਤੀ ਸਬੰਧੀ ਮੁੜ ਵਿਚਾਰ ਕੀਤਾ ਜਾਵੇ।

ਬੁਲਾਰੇ ਨੇ ਦੱਸਿਆ ਕਿ ਯੂਨੀਅਨ ਦੇ ਆਗੂ ਨਾਲ ਇਸ ਨਵੀਂ ਰੈਸ਼ਨਲਾਈਜੇਸ਼ਨ ਨੀਤੀ ਸਬੰਧੀ ਵਿਚਾਰ-ਵਟਾਂਦਰਾ ਕਰਨ ਉਪਰੰਤ ਸਿੱਖਿਆ ਮੰਤਰੀ ਨੇ ਵੋਕੇਸ਼ਨਲ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਰੈਸ਼ਨਲਾਈਜੇਸ਼ਨ ਨੀਤੀ ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ ਅਤੇ ਇਸ ਸਬੰਧੀ ਸਿਖਿਆ ਸਕੱਤਰ ਪੰਜਾਬ ਨੂੰ ਪੱਤਰ ਵੀ ਲਿਖ ਦਿੱਤਾ ਹੈ।

Posted By: Jagjit Singh