- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਜੀਸੀ ਲਾਂਡਰਾਂ ਦੇ ਸਹਿਯੋਗ ਸਦਕਾ ਰੋਟਰੀ ਕਲੱਬ ਚੰਡੀਗੜ੍ਹ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਦੇ ਵਿਦਿਆਰਥੀ ਭਲਾਈ ਵਿਭਾਗ ਦੇ ਸਹਿਯੋਗ ਸਦਕਾ ਰੋਟਰੀ ਕਲੱਬ ਚੰਡੀਗੜ੍ਹ ਅਤੇ ਬਲੱਡ ਬੈਂਕ ਸੁਸਾਇਟੀ ਆਫ਼ ਚੰਡੀਗੜ੍ਹ ਵੱਲੋਂ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ’ਚ ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ 250 ਯੂਨਿਟ ਖ਼ੂਨਦਾਨ ਕੀਤਾ ਜੋ ਕਿ ਖ਼ੂਨਦਾਨ ਸੈਂਟਰ, ਸੈਕਟਰ 37, ਚੰਡੀਗੜ੍ਹ ਨੂੰ ਦਾਨ ਕੀਤਾ ਜਾਵੇਗਾ। ਇਸ ਕੈਂਪ ਦਾ ਉਦਘਾਟਨ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਟੀਨਾ ਵਿਰਕ, ਡਾਇਰੈਕਟਰ ਯੁਵਾ ਸੇਵਾਵਾਂ, ਰੋਟਰੀ ਕਲੱਬ, ਅਰੁਣ ਅਗਰਵਾਲ, ਸੰਯੁਕਤ ਸਕੱਤਰ, ਰੋਟਰੀ ਕਲੱਬ ਅਤੇ ਗੁਰਵਿੰਦਰ ਸੱਗੂ, ਡਾਇਰੈਕਟਰ ਕਮਿਊਨਿਟੀ ਸਰਵਿਸ, ਰੋਟਰੀ ਕਲੱਬ ਚੰਡੀਗੜ੍ਹ, ਡਾਇਰੈਕਟਰ ਆਰਟੀਐੱਨ ਡਾ.ਮਨੀਸ਼ ਰਾਏ, ਡਾ. ਰੋਲੀ ਅਗਰਵਾਲ, ਬਲੱਡ ਬੈਂਕ, ਸੈਕਟਰ 37, ਚੰਡੀਗੜ੍ਹ, ਸੀਜੀਸੀ ਲਾਂਡਰਾਂ ਦੇ ਡੀਨ ਅਤੇ ਡਾਇਰੈਕਟਰਾਂ ਦੀ ਮੌਜੂਦਗੀ ਵਿੱਚ ਕੀਤਾ। ਇਸ ਪਹਿਲਕਦਮੀ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਨੇਕ ਪਹਿਲਕਦਮੀ ਲਈ ਦਾਨੀਆਂ ਦੇ ਉਤਸ਼ਾਹ ਦੀ ਪ੍ਰਸੰਸ਼ਾ ਕੀਤੀ। ਇਸ ਮੌਕੇ ਟੀਨਾ ਵਿਰਕ ਨੇ ਕੈਂਪ ਨੂੰ ਇਕ ਵੱਡੀ ਸਫ਼ਲਤਾ ਬਣਾਉਣ ਲਈ ਡੀਨ ਵਿਦਿਆਰਥੀ ਭਲਾਈ, ਸ਼੍ਰੀਮਤੀ ਗਗਨਦੀਪ ਕੌਰ ਭੁੱਲਰ ਸਣੇ ਸੀਜੀਸੀ ਲਾਂਡਰਾਂ ਦੇ ਪ੍ਰਬੰਧਨ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸ਼੍ਰੀਮਤੀ ਵਿਰਕ ਨੇ ਖ਼ੂਨਦਾਨ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ, ਨਾਲ ਹੀ ਸੈਕਟਰ 37 ’ਚ ਰੋਟਰੀ ਅਤੇ ਬਲੱਡ ਬੈਂਕ ਰਿਸੋਰਸ ਸੈਂਟਰ ਦੀ ਉੁਸ ਵਚਨਬੱਧਤਾ ਨੂੰ ਵੀ ਰੇਖਾਂਕਿਤ ਕੀਤਾ ਜੋ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਸਣੇ ਜੀਵਨ ਦੇ ਹਰ ਖੇਤਰ ਦੇ ਲੋਕਾਂ ਨੂੰ ਪਲੇਟਲੈਟਸ ਅਤੇ ਬਲੱਡ ਯੂਨਿਟਾਂ ਤਕ ਮੁਫ਼ਤ ਪਹੁੰਚ ਪ੍ਰਾਪਤ ਕਰਨ ’ਚ ਮਦਦ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹੂਲਤ 24x7 ਖੁੱਲ੍ਹੀ ਹੈ। ਖ਼ੂਨਦਾਨ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਨਿਰਸਵਾਰਥ ਸਮਾਜ ਸੇਵਾ ’ਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖ਼ੂਨਦਾਨ ਕਰਨ ਦੇ ਮਹੱਤਵ ਨੂੰ ਸਮਝਾਉਣਾ ਸੀ, ਜਿਸ ਨਾਲ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਕੈਂਪ ਦੌਰਾਨ ਡਾਕਟਰਾਂ ਦੀ ਇਕ ਸਮਰਪਿਤ ਟੀਮ ਨੇ ਕੈਂਪ ਵਿੱਚ ਵੱਖ-ਵੱਖ ਡਾਕਟਰੀ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਪ੍ਰੀ-ਮੈਡੀਕਲ ਟੈਸਟ ਵੀ ਕੀਤੇ।