ਚੋਣ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਗੁਰਦੁਆਰਿਆਂ 'ਚ ਨਤਮਸਤਕ ਹੋਏ ਸਚਿਨ ਪਾਇਲਟ ਤੇ ਪਰਗਟ ਸਿੰਘ, 2027 ਚੋਣਾਂ ਦੀ ਰਣਨੀਤੀ 'ਤੇ ਅੱਜ ਹੋਵੇਗੀ ਵੱਡੀ ਚਰਚਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਗੁਰਦੁਆਰਿਆਂ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
Publish Date: Tue, 24 Nov 2026 02:34 PM (IST)
Updated Date: Tue, 24 Nov 2026 02:35 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਗੁਰਦੁਆਰਿਆਂ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਸਚਿਨ ਪਾਇਲਟ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਪ੍ਰਾਰਥਨਾ ਕੀਤੀ।
ਉੱਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਪੰਜਾਬ ਦੀ ਚੜ੍ਹਦੀ ਕਲਾ, ਆਪਸੀ ਭਾਈਚਾਰੇ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।
ਪਰਗਟ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦੇ ਸਿਧਾਂਤਾਂ ’ਤੇ ਚੱਲ ਕੇ ਹੀ ਬਰਾਬਰੀ ਅਤੇ ਖ਼ੁਸ਼ਹਾਲੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।