
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ 'ਤੇ 25,000 ਕਰੋੜ ਰੁਪਏ ਦਾ ਕਰਜ਼ਾ ਪ੍ਰਾਪਤ ਕਰਨ ਲਈ 341 ਕਰੋੜ ਰੁਪਏ ਦਾ ਕਮਿਸ਼ਨ ਲੈਣ ਲਈ ਯੋਜਨਾ ਬਣਾਉਣ ਦਾ ਦੋਸ਼ ਲਾਇਆ ਹੈ। ਸ੍ਰੋਮਣੀ ਅਕਾਲੀ ਦਲ ਦੇ ਖ਼ਜਾਨਚੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਕਰਜ਼ੇ ਲਈ ਕਮਿਸ਼ਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਇਹ ਸਰਕਾਰੀ ਗਾਰੰਟੀ ਹੁੰਦੀ ਹੈ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਤੋਂ ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ 'ਤੇ 25,000 ਕਰੋੜ ਰੁਪਏ ਦਾ ਕਰਜ਼ਾ ਪ੍ਰਾਪਤ ਕਰਨ ਲਈ 341 ਕਰੋੜ ਰੁਪਏ ਦਾ ਕਮਿਸ਼ਨ ਲੈਣ ਲਈ ਯੋਜਨਾ ਬਣਾਉਣ ਦਾ ਦੋਸ਼ ਲਾਇਆ ਹੈ। ਸ੍ਰੋਮਣੀ ਅਕਾਲੀ ਦਲ ਦੇ ਖ਼ਜਾਨਚੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਕਰਜ਼ੇ ਲਈ ਕਮਿਸ਼ਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਇਹ ਸਰਕਾਰੀ ਗਾਰੰਟੀ ਹੁੰਦੀ ਹੈ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਤੋਂ ਭ੍ਰਿਸ਼ਟਾਚਾਰ ਦੀ ਬਦਬੂ ਆ ਰਹੀ ਹੈ।
ਸ਼ਰਮਾ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ਦੀਵਾਲੀਆ ਹੋ ਗਈ ਹੈ ਅਤੇ ਪੰਜਾਬ ਦੇ ਦੋ ਮੁੱਖ ਅਦਾਰਿਆਂ ਪਾਵਰਕੌਮ ਅਤੇ ਗਮਾਡਾ ਨੂੰ ਉੱਚ ਦਰਾਂ 'ਤੇ ਉਧਾਰ ਜਾਂ ਕਰਜ਼ਾ ਰਾਸ਼ੀ ਲੈਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨਾਲ ਬਿਜਲੀ ਦਰਾਂ ਵਿਚ ਵਾਧਾ ਹੋਵੇਗਾ ਅਤੇ ਨਵੇਂ ਉਦਯੋਗਿਕ ਨਿਵੇਸ਼ 'ਤੇ ਮਾੜਾ ਪ੍ਰਭਾਵ ਪਵੇਗਾ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ 65,000 ਨੌਕਰੀਆਂ ਪੈਦਾ ਕਰਨ ਦਾ ਝੂਠਾ ਦਾਅਵਾ ਕੀਤਾ ਹੈ, ਜਦੋਂ ਕਿ ਇੱਕ ਆਰਟੀਆਈ ਬੇਨਤੀ ਦੇ ਤਹਿਤ ਪ੍ਰਾਪਤ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਚਾਰ ਸਾਲਾਂ ਵਿਚ ਸਿਰਫ 24,000 ਨੌਕਰੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ 65,000 ਨੌਕਰੀਆਂ ਦੀ ਸੂਚੀ ਜਾਰੀ ਕਰਨ ਦੀ ਮੰਗ ਕੀਤੀ। ਸ਼ਰਮਾ ਨੇ ਸਰਕਾਰ 'ਤੇ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਨਾ ਦੇਣ ਅਤੇ ਫਜ਼ੂਲ ਖਰਚੀ ਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਸੀਨੀਅਰ ਆਗੂ ਹਰਜੀਤ ਸਿੰਘ ਵੀ ਮੌਜੂਦ ਸਨ।