- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਦਲ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਵੈੱਲ 'ਚ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਗਨੀਵ ਕੌਰ ਮਜੀਠੀਆ ਨੂੰ ਕਥਿਤ ਤੌਰ 'ਤੇ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ।

ਰੋਹਿਤ ਕੁਮਾਰ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਮਜੀਠਾ ਤੋਂ ਅਕਾਲੀ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਬਦਸਲੂਕੀ ਦਾ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਗਨੀਵ ਕੌਰ ਮਜੀਠੀਆ ਨੇ ਵਿਧਾਨ ਸਭਾ ਦੇ ਵੈੱਲ 'ਚ ਜਾ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਖ਼ਿਲਾਫ਼ ਰੋਸ ਦਰਜ ਕਰਵਾਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ 'ਆਪ' ਲੀਡਰਸ਼ਿਪ ਨੇ ਖ਼ੁਦ ਨੂੰ ਅਤੇ ਆਪਣੇ ਸਮਰਥਕਾਂ ਨੂੰ "ਸੰਗਤ" ਦੱਸਦਿਆਂ "ਸੰਗਤ" ਨੂੰ "ਗੁਰੂ" ਤੋਂ ਉੱਪਰ ਦੱਸਿਆ, ਜਿਸ 'ਤੇ ਉਨ੍ਹਾਂ ਨੇ ਇਤਰਾਜ਼ ਜਤਾਇਆ।
ਬਾਦਲ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਵੈੱਲ 'ਚ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਗਨੀਵ ਕੌਰ ਮਜੀਠੀਆ ਨੂੰ ਕਥਿਤ ਤੌਰ 'ਤੇ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੇ ਕਥਿਤ ਦੋਸ਼ੀ 'ਆਪ' ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ਨੂੰ ਜਨਤਾ ਦੀ ਕਚਹਿਰੀ 'ਚ ਲੈ ਕੇ ਜਾਵੇਗਾ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਸਨਮਾਨ 'ਤੇ ਹਮਲਾ ਕਰਨ ਵਾਲੀ ਇਸ ਕਥਿਤ ਔਰਤ-ਵਿਰੋਧੀ ਸਰਕਾਰ ਨੂੰ ਬੇਨਕਾਬ ਕਰੇਗਾ।