- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੇ ਮੰਗ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਰੂਪਨਗਰ ਮਿਉਂਸਪਲ ਕੌਂਸਲ ਦੇ ਸੀਵਰੇਜ ਸਿਸਟਮ, ਐਸ ਟੀ ਪੀ, ਆਊਟਲੈਟਾਂ ਤੇ ਗੈਰ ਕਾਨੂੰਨੀ ਡਿਸਚਾਰਜ ਪੁਆਇੰਟਾਂ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ ਕਾਨੂੰਨੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਖਿਲਾਫ ਨਿਯਮਾਂ ਦੀ ਉਲੰਘਣਾ ਲਈ ਬਣਦੀ ਕਾਰਵਾਈ ਕੀਤੀ ਜਾਵੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ । ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸਰਹਿੰਦ ਨਹਿਰ ਵਿਚ ਰੂਪਨਗਰ ਨਗਰ ਕੌਸਲ ਦੁਆਰਾ ਸੀਵਰੇਜ ਪਾਉਣ ਤੋਂ ਤੁਰੰਤ ਰੋਕਣ ਦੀ ਮੰਗ ਕੀਤੀ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੇ ਮੰਗ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਰੂਪਨਗਰ ਮਿਉਂਸਪਲ ਕੌਂਸਲ ਦੇ ਸੀਵਰੇਜ ਸਿਸਟਮ, ਐਸ ਟੀ ਪੀ, ਆਊਟਲੈਟਾਂ ਤੇ ਗੈਰ ਕਾਨੂੰਨੀ ਡਿਸਚਾਰਜ ਪੁਆਇੰਟਾਂ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ ਕਾਨੂੰਨੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਖਿਲਾਫ ਨਿਯਮਾਂ ਦੀ ਉਲੰਘਣਾ ਲਈ ਬਣਦੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਮੰਗ ਪੱਤਰ ਵਿਚ ਇਹ ਵੀ ਕਿਹਾ ਕਿ ਜਿਥੇ ਕਿਤੇ ਕਾਨੂੰਨ ਮੁਤਾਬਕ ਜ਼ਰੂਰੀ ਹੋਵੇ, ਉਥੇ ਵਾਤਾਵਰਣ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਵਾਤਾਵਰਣ ਦੇ ਨੁਕਸਾਨ ਲਈ ਜ਼ੁਰਮਾਨਾ ਵੀ ਲਗਾਇਆ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ ਤੇ ਹਾਲਾਤ ਦਰੁੱਸਤ ਕਰਨ ਲਈ ਵੀ ਹਦਾਇਤਾਂ ਕੀਤੀਆਂ ਜਾਣ ਅਤੇ ਮਿਉਂਸਿਪਲ ਸੀਵਰੇਜ ਦੇ ਗੰਦਲੇ ਪਾਣੀ ਦਾ ਟ੍ਰੀਟਮੈਂਟ ਵੀ ਯਕੀਨੀ ਬਣਾਇਆ ਜਾਵੇ।