- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਐਥਲੈਟਿਕਸ ਜਗਤ ਦੇ ਦਿੱਗਜ ਖਿਡਾਰੀ, ਅਰਜੁਨ ਪੁਰਸਕਾਰ ਵਿਜੇਤਾ ਅਤੇ ਸਾਬਕਾ ਰਾਸ਼ਟਰੀ ਸ਼ਾਟਪੁੱਟ ਚੈਂਪੀਅਨ ਬਾਬਾ ਬਲਵਿੰਦਰ ਸਿੰਘ ਧਾਲੀਵਾਲ (Baba Balwinder Singh Dhaliwal)ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਖੇਡ ਜਗਤ, ਪੰਜਾਬ ਯੂਨੀਵਰਸਿਟੀ ਅਤੇ ਖੇਡ ਪ੍ਰੇਮੀਆਂ ਵਿੱਚ ਗਹਿਰੇ ਸੋਗ ਦੀ ਲਹਿਰ ਹੈ।

ਚੰਡੀਗੜ੍ਹ : ਭਾਰਤੀ ਐਥਲੈਟਿਕਸ ਜਗਤ ਦੇ ਦਿੱਗਜ ਖਿਡਾਰੀ, ਅਰਜੁਨ ਪੁਰਸਕਾਰ ਵਿਜੇਤਾ ਅਤੇ ਸਾਬਕਾ ਰਾਸ਼ਟਰੀ ਸ਼ਾਟਪੁੱਟ ਚੈਂਪੀਅਨ ਬਾਬਾ ਬਲਵਿੰਦਰ ਸਿੰਘ ਧਾਲੀਵਾਲ (Baba Balwinder Singh Dhaliwal)ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਖੇਡ ਜਗਤ, ਪੰਜਾਬ ਯੂਨੀਵਰਸਿਟੀ ਅਤੇ ਖੇਡ ਪ੍ਰੇਮੀਆਂ ਵਿੱਚ ਗਹਿਰੇ ਸੋਗ ਦੀ ਲਹਿਰ ਹੈ। ਉਹ ਚੰਡੀਗੜ੍ਹ ਦੇ ਸੈਕਟਰ-39 ਦੇ ਵਸਨੀਕ ਸਨ।
ਬਾਬਾ ਬਲਵਿੰਦਰ ਸਿੰਘ ਧਾਲੀਵਾਲ ਦਾ ਨਾਮ ਭਾਰਤੀ ਐਥਲੈਟਿਕਸ ਦੇ ਇਤਿਹਾਸ ਵਿੱਚ ਬੜੇ ਸਨਮਾਨ ਅਤੇ ਮਾਣ ਨਾਲ ਲਿਆ ਜਾਂਦਾ ਹੈ। ਸ਼ਾਟਪੁੱਟ ਮੁਕਾਬਲੇ ਵਿੱਚ ਉਨ੍ਹਾਂ ਦੀਆਂ ਇਤਿਹਾਸਕ ਪ੍ਰਾਪਤੀਆਂ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਵਿਲੱਖਣ ਪਛਾਣ ਦਿਵਾਈ। ਸਾਲ 1981 ਤੋਂ 1992 ਤੱਕ ਲਗਾਤਾਰ ਦਸ ਵਾਰ ਰਾਸ਼ਟਰੀ ਚੈਂਪੀਅਨ ਰਹਿਣਾ ਉਨ੍ਹਾਂ ਦੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਖੇਡ ਪ੍ਰਤੀ ਸਮਰਪਣ ਦਾ ਸਬੂਤ ਹੈ। ਰਾਸ਼ਟਰੀ ਪੱਧਰ ’ਤੇ ਇੱਕ ਦਹਾਕੇ ਤੋਂ ਵੱਧ ਸਮੇਂ ਤੱਕ ਆਪਣਾ ਦਬਦਬਾ ਕਾਇਮ ਰੱਖਣਾ ਕਿਸੇ ਵੀ ਖਿਡਾਰੀ ਲਈ ਅਸਾਧਾਰਣ ਪ੍ਰਾਪਤੀ ਮੰਨੀ ਜਾਂਦੀ ਹੈ।
ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਦੇਖਦਿਆਂ ਸਾਲ 1983 ਵਿੱਚ ਉਨ੍ਹਾਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਸਾਲ 1987 ਵਿੱਚ ਭਾਰਤ ਸਰਕਾਰ ਨੇ ਖੇਡਾਂ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਮੰਨਤਾ ਦਿੰਦਿਆਂ ਉਨ੍ਹਾਂ ਨੂੰ Arjuna Award ਅਰਜੁਨ ਪੁਰਸਕਾਰ ਨਾਲ ਨਿਵਾਜਿਆ।