- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH)-32 ਵਿੱਚ ਤਾਇਨਾਤ ਡਾ. ਕਰਨ ਸਿੰਘ ਸੰਧੂ ਨੇ ਕਥਿਤ ਤੌਰ ’ਤੇ ਈ-ਬਲਾਕ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ।

ਚੰਡੀਗੜ੍ਹ : ਸਥਾਨਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (GMCH)-32 ਵਿੱਚ ਤਾਇਨਾਤ ਡਾ. ਕਰਨ ਸਿੰਘ ਸੰਧੂ ਨੇ ਕਥਿਤ ਤੌਰ ’ਤੇ ਈ-ਬਲਾਕ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਟਰੌਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਜੀਐਮਸੀਐਚ-32 ਦੀ ਡਾਇਰੈਕਟਰ-ਪ੍ਰਿੰਸੀਪਲ ਡਾ. ਰਵਨੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੀ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਵੀ ਇਕ ਡਾਕਟਰ ਨੇ ਹਸਪਤਾਲ ਵਿਚ ਆਤਮਹੱਤਿਆ ਕਰ ਲਈ ਸੀ।