Sad News : ਨਹੀਂ ਰਹੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ, ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ
ਸੀਨੀਅਰ ਪੱਤਰਕਾਰ ਫੋਰਮ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਬੀਤੇ ਦਿਨ ਨਲਿਨ ਅਚਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ।ਜਿਥੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ ।
Publish Date: Sun, 16 Nov 2025 08:01 AM (IST)
Updated Date: Sun, 16 Nov 2025 08:14 AM (IST)
ਡਿਜੀਟਲ ਡੈਸਕ, ਚੰਡੀਗੜ੍ਹ : ਚੰਡੀਗੜ੍ਹ ਪ੍ਰੈਸ ਕਲੱਬ (ਸੀਪੀਸੀ) ਦੇ ਰੈਗੂਲਰ ਮੈਂਬਰ ਅਤੇ ਸਾਬਕਾ ਪ੍ਰਧਾਨ, ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (ਐਤਵਾਰ), 16 ਨਵੰਬਰ 2025 ਨੂੰ ਦੁਪਹਿਰ 2 ਵਜੇ, ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਸੀਨੀਅਰ ਪੱਤਰਕਾਰ ਫੋਰਮ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਬੀਤੇ ਦਿਨ ਨਲਿਨ ਅਚਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ।ਜਿਥੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ । ਸੀਨੀਅਰ ਪੱਤਰਕਾਰ ਫੋਰਮ ਵੱਲੋਂ ਉਨ੍ਹਾਂ ਦੇ ਇੰਝ ਅਚਾਨਕ ਚਲੇ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।