- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਬੀਬੀ ਰਾਜਵਿੰਦਰ ਕੌਰ ਖ਼ਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿਸਥਾਰ ਸਹਿਤ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੁਆਰਾ ਧਰਮ ਦੀ ਆਜ਼ਾਦੀ ਖਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਪੰਜ਼ੋਖਰਾ ਸਾਹਿਬ, ਭਾਈ ਗੁਰਵਿੰਦਰ ਸਿੰਘ ਜਗਾਧਰੀ ਵਾਲੇ, ਭਾਈ ਦਵਿੰਦਰ ਸਿੰਘ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ, ਬੀਬੀ ਸਿਮਰਨ ਕੌਰ ਲੁਧਿਆਣੇ ਵਾਲੇ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼ੇਰੇ-ਏ ਪੰਜਾਬ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਿਤ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਰਾਂਦ ਦੇ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਜਨਮ ਦਿਹਾੜੇ ਦੀ ਖੁਸ਼ੀ ਵਿਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।