ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਨੂੰ
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ
Publish Date: Tue, 10 Feb 2026 08:21 PM (IST)
Updated Date: Wed, 11 Feb 2026 04:15 AM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ। ਜਨਮ ਦਿਹਾੜੇ ਦੀ ਖੁਸ਼ੀ ’ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਜਾਵੇਗਾ। ਜਿਸ ’ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ।