ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਪ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਖ਼ਾਲਸਾ ਨੂੰ ਚਿੱਠੀ ਲਿਖ ਕੇ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ ਹੈ। ਸੰਧਵਾਂ ਨੇ ਕਿਹਾ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਅਤੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਪ੍ਰਣ ਕੀਤਾ ਸੀ, ਪਰ ਇਨ੍ਹਾਂ ਦੋਹਾਂ ਹੀ ਮਸਲਿਆਂ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦੇਸ-ਵਿਦੇਸ਼ 'ਚ ਵਸਦੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।