ਸੰਗਰੂਰ ‘ਇਨਸਾਫ਼ ਰੈਲੀ’ : 4 ਨਵੰਬਰ ਨੂੰ ਖੜਗੇ ਤੇ ਰਾਹੁਲ ਗਾਂਧੀ ਕਰਨਗੇ ਸ਼ਿਰਕਤ, ਪੰਜਾਬ ਦੇ ਹੱਕਾਂ ਲਈ ਬੁਲੰਦ ਹੋਵੇਗੀ ਆਵਾਜ਼
ਪੰਜਾਬ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਇਨਸਾਫ਼ ਰੈਲੀ’ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਦੋਵਾਂ ਆਗੂਆਂ ਦੀ ਸ਼ਮੂਲੀਅਤ ਨਾਲ ਰੈਲੀ ਨੂੰ ਕੌਮੀ ਪੱਧਰ ’ਤੇ ਵੀ ਅਹਿਮੀਅਤ ਮਿਲਣ ਦੀ ਉਮੀਦ ਹੈ।
Publish Date: Tue, 03 Nov 2026 12:36 PM (IST)
Updated Date: Tue, 03 Nov 2026 12:41 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਕਾਂਗਰਸ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਇਨਸਾਫ਼ ਰੈਲੀ’ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਦੋਵਾਂ ਆਗੂਆਂ ਦੀ ਸ਼ਮੂਲੀਅਤ ਨਾਲ ਰੈਲੀ ਨੂੰ ਕੌਮੀ ਪੱਧਰ ’ਤੇ ਵੀ ਅਹਿਮੀਅਤ ਮਿਲਣ ਦੀ ਉਮੀਦ ਹੈ।
ਕਾਂਗਰਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਹੱਕਾਂ, ਇਨਸਾਫ਼ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਇਹ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਰੈਲੀ ਰਾਹੀਂ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ।
ਰੈਲੀ ਵਿੱਚ ਕਾਂਗਰਸ ਦੇ ਕੌਮੀ ਅਤੇ ਸੂਬਾਈ ਆਗੂਆਂ ਤੋਂ ਇਲਾਵਾ ਪਾਰਟੀ ਵਰਕਰਾਂ ਤੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਖੜਗੇ ਅਤੇ ਰਾਹੁਲ ਗਾਂਧੀ ਦੀ ਆਮਦ ਨੂੰ ਦੇਖਦਿਆਂ ਪੰਜਾਬ ਕਾਂਗਰਸ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।