ਸਫਾਈ ਮਜਦੂਰਾਂ ਵੱਲੋਂ ਭਲਕੇ ਮੁਹਾਲੀ ’ਚ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਦਾ ਵਿਰੋਧ ਤੇ ਘਿਰਾਓ ਦਾ ਐਲਾਨ
ਸਫਾਈ ਮਜਦੂਰਾਂ ਵਲੋਂ 26 ਜਨਵਰੀ ਨੂੰ ਮੁਹਾਲੀ ਵਿਖੇ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਦੇ ਵਿਰੋਧ ਅਤੇ ਘਿਰਾਓ ਦਾ ਐਲਾਨ
Publish Date: Sat, 24 Jan 2026 07:50 PM (IST)
Updated Date: Sun, 25 Jan 2026 04:19 AM (IST)

ਫ਼ੋਟੋ : ਗਣਤੰਤਰ ਦਿਵਸ ਮੌਕੇ ਸੰਘਰਸ਼ ਸਬੰਧੀ ਚਰਚਾ ਕਰਦੇ ਸਫ਼ਾਈ ਕਰਮਾਰੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸਫ਼ਾਈ ਮਜਦੂਰਾਂ ਵੱਲੋਂ 26 ਜਨਵਰੀ ਨੂੰ ਮੁਹਾਲੀ ਵਿਖੇ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਦਾ ਵਿਰੋਧ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੰਜਾਬ ਸਫਾਈ ਮਜ਼ਦੂਰ ਫੈੱਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਦੱਸਿਆ ਕਿ ਇਸ ਸਬੰਧੀ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਹੇਠ ਹੋਈਆਂ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ਦੌਰਾਨ ਸਫਾਈ ਸੇਵਕਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਮੁਹਾਲੀ ਦੇ ਸੀਨੀਅਰ ਆਗੂ ਰਾਜਨ ਚਾਵਰੀਆ, ਮੁਹਾਲੀ ਫੈੱਡਰੇਸ਼ਨ ਦੇ ਪ੍ਰਧਾਨ ਅਨਿਲ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਯਸ਼ਪਾਲ, ਵਾਈਸ ਪ੍ਰਧਾਨ ਕਨੰਨ, ਇੰਦਰਜੀਤ ਸਿੰਘ, ਮੋਹਿਤ ਅਤੇ ਡੋਰ ਟੁ ਡੋਰ ਵਿੰਗ ਵਿੱਚ ਪ੍ਰਧਾਨ ਬ੍ਰਿਜ ਮੋਹਨ, ਰੋਸ਼ਨ ਲਾਲ, ਰਾਜੁ ਸੰਗੇਲਿਆ, ਰਜਿੰਦਰ ਬਾਗੜੀ, ਸਚਿਨ ਕੁਮਾਰ ਸਮੇਤ ਵੱਡੀ ਗਿਣਤੀ ’ਚ ਆਗੂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੀ ਬਿਜਲੀ, ਪਾਣੀ, ਸੜਕਾਂ, ਸਫਾਈ ਤੇ ਡੋਰ-ਟੂ-ਡੋਰ ਕੂੜਾ ਚੁੱਕਣ ਦੇ ਠੇਕੇ ਦਿੱਲੀ ਵਾਲਿਆਂ ਦੇ ਨਜ਼ਦੀਕੀ ਠੇਕੇਦਾਰਾਂ, ਕੰਪਨੀਆਂ ਨੂੰ ਦੇ ਕੇ ਪੰਜਾਬ ਨੂੰ ਲੁੱਟਣ ਦੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਇਸਦਾ ਸਮੁੱਚੇ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕੜੀ ਵਿੱਚ ਅੱਜ ਦੀ ਮੀਟਿੰਗ ਵਿੱਚ ਮੁਹਾਲੀ ਵਿਖੇ ਵੀ 26 ਜਨਵਰੀ ਨੂੰ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਨੂੰ ਘੇਰਨ ਦਾ ਫੈਸਲਾ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਆਗੂਆਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਤੁਰੰਤ ਹੀ ਸਫਾਈ ਸੇਵਕਾਂ ਦੀਆਂ ਮੰਗਾਂ ਤੇ ਅਮਲ ਨਾਂ ਕੀਤਾ ਗਿਆ ਤਾਂ ਵਾਲਮੀਕਿ ਸਮਾਜ ਵਲੋਂ ਵੱਡਾ ਸੰਘਰਸ਼ ਉਲਿਕਿਆ ਜਾਵੇਗਾ।