ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੌਦੇ ਲਾਏ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੌਦੇ ਲਗਾਏ
Publish Date: Tue, 24 Mar 2026 05:38 PM (IST)
Updated Date: Tue, 24 Mar 2026 05:40 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਯੁਵਕ ਸੇਵਾਵਾਂ ਕਲੱਬ ਬਠਲਾਣਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਪਿੰਡ ਬਠਲਾਣਾ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਚਾਰ ਸਕੱਤਰ ਅੰਮ੍ਰਿਤ ਪਾਲ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਲੱਬ ਵੱਲੋਂ ਫ਼ਲਦਾਰ ਤੇ ਛਾਂਦਾਰ ਬੂਟੇ ਲਾਏ ਗਏ ਅਤੇ ਵਾਤਾਵਰਨ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਸੁਖਵੀਰ ਸਿੰਘ ਬਠਲਾਣਾ, ਰਸ਼ਵਿੰਦਰ ਸਿੰਘ ਬਠਲਾਣਾ ਡੀਐੱਸਪੀ ਪੰਜਾਬ ਪੁਲਿਸ, ਹਰਦੀਪ ਸਿੰਘ ਜਨਰਲ ਸਕੱਤਰ, ਜਗਜੋਤ ਸਿੰਘ, ਦਲਜੀਤ ਸਿੰਘ, ਹਰਦੀਪ ਸਿੰਘ ਬਠਲਾਣਾ ਸਾਬਕਾ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਪਰਮਜੀਤ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਸਨੂਰ ਸਿੰਘ, ਦਵਿੰਦਰ ਸਿੰਘ, ਗੁਰਜੋਤ ਸਿੰਘ ਆਦਿ ਨੌਜਵਾਨ ਹਾਜ਼ਰ ਸਨ।