ਸਤਨਾਮ ਐੱਲਸੀਵੀ ਆਪ੍ਰੇਟਰ ਯੂਨੀਅਨ ਨੇ ਧਾਰਮਿਕ ਸਮਾਗਮ ਕਰਵਾਇਆ
ਸਤਨਾਮ ਐੱਲਸੀਵੀ ਅਪਰੇਟਰ ਯੂਨੀਅਨ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ
Publish Date: Mon, 23 Mar 2026 07:26 PM (IST)
Updated Date: Mon, 23 Mar 2026 07:28 PM (IST)

- ਵਿਧਾਇਕ ਰੰਧਾਵਾ ਨੇ ਯੂਨੀਅਨ ਦੇ ਆਗੂਆਂ ਤੇ ਡਰਾਈਵਰਾਂ ਨੂੰ ਦਿੱਤੀ ਵਧਾਈ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਸਤਨਾਮ ਐੱਲਸੀਵੀ ਆਪ੍ਰੇਟਰ ਯੂਨੀਅਨ ਲਾਲੜੂ ਵੱਲੋਂ ਯੂਨੀਅਨ ਦੀ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਧਾਰਮਿਕ ਸਮਾਗਮ ਦੌਰਾਨ ਰਸਭਿੰਨੀ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਅਖੀਰ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕਰ ਕੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਧਾਰਮਿਕ ਸਮਾਗਮ ਵਿਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਹਾਜ਼ਰੀ ਭਰੀ ਅਤੇ ਸੰਗਤ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਉਪਰਾਲੇ ਸਮਾਜ ਵਿਚ ਪਿਆਰ, ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਯੂਨੀਅਨ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਸੁੱਖ-ਸ਼ਾਂਤੀ ਅਤੇ ਤਰੱਕੀ ਲਈ ਗੁਰਬਾਣੀ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਕਾਫ਼ੀ ਸਮੇਂ ਤੱਕ ਯੂਨੀਅਨ ਦੇ ਪ੍ਰਧਾਨ ਰਹੇ ਹਨ ਅਤੇ ਹਮੇਸ਼ਾ ਯੂਨੀਅਨ ਦੇ ਹਿੱਤਾਂ ਅਤੇ ਮੈਂਬਰਾਂ ਦੀ ਭਲਾਈ ਲਈ ਵਚਨਬੱਧ ਰਹੇ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਰੂਹ ਗੁਰੂ ਸਾਹਿਬਾਨ ਦੀ ਸਿੱਖਿਆ ਵਿਚ ਵੱਸਦੀ ਹੈ ਅਤੇ ਅਜਿਹੇ ਸਮਾਗਮ ਸਾਨੂੰ ਸੇਵਾ, ਨਿਮਰਤਾ ਅਤੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਨੇ ਸਮੂਹ ਸੰਗਤ ਦੀ ਚੜ੍ਹਦੀ ਕਲਾ ਅਤੇ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਮੌਕੇ ਸਤਨਾਮ ਐੱਲਸੀਵੀ ਆਪ੍ਰੇਟਰ ਯੂਨੀਅਨ ਦੇ ਪ੍ਰਧਾਨ, ਮੈਂਬਰ, ਟਰਾਂਸਪੋਰਟਰ, ਇਲਾਕੇ ਦੇ ਮਾਣਯੋਗ ਵਿਅਕਤੀ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਸਮੁੱਚੀ ਟੀਮ ਮੌਜੂਦ ਰਹੀ।