ਮਕਰ ਸੰਕ੍ਰਾਂਤੀ ਮੌਕੇ ਸ੍ਰੀ ਖਾਟੂ ਸ਼ਿਆਮ ਮੰਦਰ ਵਿਚ ਸਤਿਸੰਗ ਕਰਵਾਇਆ
ਮਕਰ ਸੰਕ੍ਰਾਂਤੀ ਮੌਕੇ ਸ੍ਰੀ ਖਾਟੂ ਸ਼ਿਆਮ ਮੰਦਰ ਵਿਚ ਸਤਸੰਗ ਕਰਵਾਇਆ
Publish Date: Thu, 15 Jan 2026 06:15 PM (IST)
Updated Date: Thu, 15 Jan 2026 06:18 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਹਾਰੇ ਦਾ ਸਹਾਰਾ ਵੈਲਫੇਅਰ ਸੁਸਾਇਟੀ, ਗੁਰੂਨਾਨਕ ਕਾਲੋਨੀ ਲਾਲੜੂ ਵੱਲੋਂ ਮਕਰ ਸੰਕ੍ਰਾਂਤੀ ਦੇ ਪਵਿੱਤਰ ਮੌਕੇ ’ਤੇ ਸ੍ਰੀ ਖਾਟੂ ਸ਼ਿਆਮ ਮੰਦਰ ’ਚ ਸਤਿਸੰਗ ਕਰਵਾਇਆ ਗਿਆ। ਇਸ ਦੌਰਾਨ ਸੁਸਾਇਟੀ ਦੇ ਮੈਂਬਰਾਂ ਅਤੇ ਸ਼ਰਧਾਲੂਆਂ ਨੇ ਭਗਵਾਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਟਿਵਾਣਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਕਾਰਜ ਸਮਾਜ ਵਿਚ ਆਪਸੀ ਭਾਈਚਾਰੇ, ਸਾਂਝ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਵਿਸ਼ੇਸ਼ ਤੌਰ ’ਤੇ ਆਪਣੀ ਟੀਮ ਸਮੇਤ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਮਕਰ ਸੰਕ੍ਰਾਂਤੀ ਅਤੇ ਮਾਘੀ ਮੇਲੇ ਦੀਆਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਿਰਫ਼ ਸਾਡੇ ਤਿਉਹਾਰ ਹੀ ਨਹੀਂ, ਸਗੋਂ ਸਾਨੂੰ ਨਵੀਂ ਸੋਚ, ਨਵੀਂ ਸ਼ੁਰੂਆਤ ਅਤੇ ਸਮਾਜ ਸੇਵਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਾਨੂੰ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਜਿਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਰਾਜੀਵ ਸ਼ਰਮਾ (ਸਾਬਕਾ ਮੰਡਲ ਪ੍ਰਧਾਨ ਲਾਲੜੂ), ਬੰਟੀ ਸ਼ਰਮਾ, ਕੁਲਦੀਪ ਰਾਣਾ, ਰਿੰਕੂ ਪੰਡਤ, ਸਤਵੀਰ ਰਾਣਾ, ਮਨਪ੍ਰੀਤ, ਦਿਲਬਾਗ ਰਾਣਾ, ਗੁਰਜੀਤ ਕੁਰਲੀ, ਮਨੀਸ਼ ਤੇ ਲਵਲੀ ਸ਼ਾਮਲ ਹੋਏ।