ਐੱਸਬੀਆਈ ਬੈਂਕ ਦੀ ਸਕੂਲ ਦੇ ਵਿਕਾਸ ਲਈ ਨਿਵੇਕਲੀ ਪਹਿਲਕਦਮੀ ਐਸਬੀਆਈ ਬੈਂਕ ਦੀ ਸਕੂਲ ਦੇ ਵਿਕਾਸ ਲਈ ਨਿਵੇਕਲੀ ਪਹਿਲਕਦਮੀ
Publish Date: Tue, 13 Oct 2026 08:23 PM (IST)
Updated Date: Tue, 13 Oct 2026 08:24 PM (IST)
-ਕੁੰਬੜਾ ਸਕੂਲ ’ਚ ਬੱਚਿਆਂ ਲਈ ਦਿੱਤਾ ਲੱਖਾਂ ਦਾ ਸਮਾਨ -ਪਿੰਡ ਦੇ ਮੋਹਤਬਰਾਂ ਨੇ ਕੀਤਾ ਅਧਿਕਾਰੀਆਂ ਦਾ ਧੰਨਵਾਦ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਕੂਲਾਂ ਦੀ ਨੁਹਾਰ ਬਦਲਣ ਲਈ ਭਾਰਤੀ ਸਟੇਟ ਬੈਂਕ ਨੇ ਇਕ ਵਧੀਆ ਪਹਿਲਕਦਮੀ ਕੀਤ ਹੈ। ਐਸਬੀਆਈ ਬੈਂਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੁੰਬੜਾ ਦੇ ਸਰਬਪੱਖੀ ਵਿਕਾਸ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆਦਾਇਕ ਮਾਹੌਲ ਮੁਹੱਈਆ ਕਰਵਾਉਣ ਲਈ 7.5 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਵਿਸ਼ੇਸ਼ ਪ੍ਰੋਗਰਾਮ ਦੀ ਆਰੰਭਤਾ ਐਸਸੀਬੀਸੀ ਮਹਾਸੰਘ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਬੜਾ, ਪ੍ਰਿੰਸਪੀਲ ਸੁਖਦੀਪ ਕੌਰ ਅਤੇ ਬੈਂਕ ਦੇ ਉੱਚ ਅਧਿਕਾਰੀਆਂ ਨੇ ਸ਼ਮਾਂ ਰੌਸ਼ਨ ਕਰਕੇ ਕੀਤੀ। ਇਸ ਮਗਰੋਂ ਸਕੂਲੀ ਬੱਚਿਆਂ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਬੈਂਕ ਵੱਲੋਂ ਸਕੂਲ ਨੂੰ ਐਲਈਡੀ ਟੀਵੀ, ਪੱਖੇ, ਫਰਿੱਜ, ਅਲਮਾਰੀਆਂ, ਕੁਰਸੀਆਂ, ਮੇਜ਼ ਅਤੇ ਆਰਓ ਵਾਟਰ ਪਿਊਰੀਫਾਇਰ ਸਿਸਟਮ ਦਾਨ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੀ ਪੂਰੀ ਇਮਾਰਤ ਦੀ ਮੁਰੰਮਤ ਅਤੇ ਰੰਗ-ਰੋਗਨ ਕਰਵਾ ਕੇ ਨਵੀਂ ਦਿੱਖ ਪ੍ਰਦਾਨ ਕੀਤੀ ਗਈ। ਬੈਂਕ ਦੇ ਡੀਜੀਐਮ ਕਿਹਾ, ਸਾਡਾ ਮੁੱਖ ਉਦੇਸ਼ ਬੱਚਿਆਂ ਨੂੰ ਆਧੁਨਿਕ ਅਤੇ ਡਿਜੀਟਲ ਸਿੱਖਿਆ ਨਾਲ ਜੋੜਨਾ ਹੈ, ਤਾਂ ਜੋ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰ ਸਕਣ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹ ਸਹੂਲਤਾਂ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣਗੀਆਂ। ਪ੍ਰਿੰਸੀਪਲ ਸੁਖਦੀਪ ਕੌਰ ਨੇ ਬੈਂਕ ਅਧਿਕਾਰੀਆਂ ਦਾ ਸਵਾਗਤ ਕੀਤਾ ਅਤੇ ਸਕੂਲ ’ਚ ਚੱਲ ਰਹੀਆਂ ਵਿੱਦਿਅਕ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਬਲਵਿੰਦਰ ਸਿੰਘ ਕੁੰਬੜਾ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਸਟਾਫ਼ ਬੱਚਿਆਂ ਦੇ ਭਵਿੱਖ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਬੈਂਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਸਰਕਾਰਾਂ ਦੀ ਹੁੰਦੀ ਹੈ, ਉਸ ਨੂੰ ਬੈਂਕ ਨੇ ਨਿਭਾਅ ਕੇ ਪੁੰਨ ਦਾ ਕੰਮ ਕੀਤਾ ਹੈ। ਇਸ ਮੌਕੇ ਬੈਂਕ ਦੇ ਰੀਜਨਲ ਮੈਨੇਜਰ ਕੁੰਦਨ ਕੁਮਾਰ, ਚੀਫ਼ ਮੈਨੇਜਰ ਚੰਦਨ ਕੁਮਾਰ, ਬਸੰਤ ਮਿਸ਼ਰਾ ਅਤੇ ਅਨਿਲ ਕੁਮਾਰ ਸਮੇਤ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਹਰਜੋਤ ਕੌਰ, ਅੰਜੂ ਮਹਨ, ਬਲਜੀਤ ਕੌਰ, ਕਿਰਨਦੀਪ ਕੌਰ ਬਾਜਵਾ, ਮਨਦੀਪ ਕੌਰ, ਕੁਲਦੀਪ ਸ਼ਰਮਾ, ਗੁਰਿੰਦਰਜੀਤ ਕੌਰ, ਪਾਇਲ ਸ਼ਰਮਾ, ਰਮਿਤਾ ਰਾਣੀ, ਮਨਜੀਤ ਸਿੰਘ ਮੇਵਾ, ਮਨਦੀਪ ਸਿੰਘ, ਕੁਲਦੀਪ ਸਿੰਘ ਅਤੇ ਗੁਰਚਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।