ਜੇਐੱਨਐੱਨ, ਲੁਧਿਆਣਾ : ਕੌਮੀ ਅਨੂਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਟਿਕਰੀ ਹੱਦ ’ਤੇ ਤਰਨਤਾਰਨ ਦੇ ਵਿਅਕਤੀ ਨੂੰ ਕਤਲ ਕਰਨ ਦੇ ਮਾਮਲੇ ਵਿਚ ਹਰਿਆਣਾ ਦੇ ਡੀਜੀਪੀ ਤੋਂ ਰਿਪੋਰਟ ਤਲ਼ਬ ਕਰ ਲਈ ਹੈ। ਲੁਧਿਆਣਾ ਪੁੱਜੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਲਖਬੀਰ ਟੀਟੂ ਦੇ ਕਤਲ ਤੋਂ ਅਗਲੇ ਦਿਨ ਉਨ੍ਹਾਂ ਨੇ ਹਰਿਆਣਾ ਦੇ ਡੀਜੀਪੀ ਤੋਂ ਰਿਪੋਰਟ ਮੰਗੀ ਸੀ। ਉਨ੍ਹਾਂ ਨੇ ਐੱਫਆਈਆਰ ਦਰਜ ਹੋਣ ਤੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤੇ ਜਾਣ ਸਬੰਧੀ ਰਿਪੋਰਟ ਭੇਜੀ ਸੀ। ਹੁਣ ਪੂਰੇ ਮਾਮਲੇ ਦੀ ਤੱਥਾਂ ’ਤੇ ਅਧਾਰਤ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਤੇ ਹਰਿਆਣਾ ਸਰਕਾਰ ਨੂੰ ਸਖ਼ਤ ਹਿਦਾਇਤਾਂ ਦਿੱਤੀਆਂ ਹਨ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸਾਂਪਲਾ ਨੇ ਕਿਹਾ ਕਿ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਵੀ ਪੱਤਰ ਲਿਖਿਆ ਹੈ ਕਿ ਕੱਟੜਤਾ ਕਾਰਨ ਧਰਮ ਤਬਦੀਲੀ ਹੋ ਰਹੀ ਹੈ। ਅਨੂਸੂਚਿਤ ਜਾਤਾਂ ਦੇ ਸਿੱਖ ਤੇ ਹੋਰ ਲੋਕ ਧਰਮ ਬਦਲ ਰਹੇ ਹਨ।

ਉਨ੍ਹਾਂ ਕਿਹਾ ਕਿ ਡੀਜੀਪੀ ਤੇ ਹਰਿਆਣਾ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਨਿਆਂ ਮਿਲੇ। ਸਾਂਪਲਾ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਪੱਤਰ ਲਿਖਿਆ ਹੈ ਕਿ ਕੱਟੜਤਾ ਕਾਰਨ ਬਾਰਡਰ ਏਰੀਆ 'ਚ ਕਨਵਰਜ਼ਨ ਹੋ ਰਿਹਾ ਹੈ। ਅਨੁਸੂਚਿਤ ਜਾਤੀ ਦੇ ਸਿੱਖ ਤੇ ਹੋਰ ਲੋਕ ਤੇਜ਼ੀ ਨਾਲ ਆਪਣਾ ਧਰਮ ਬਦਲ ਰਹੇ ਹਨ।

Posted By: Seema Anand