ਐੱਸਸੀ ਕਮਿਸ਼ਨ ਵੱਲੋਂ ਰਾਜਿੰਦਰਾ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਤਲਬ, ਜਾਣੋ ਕੀ ਹੈ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਕਮਿਸ਼ਨ ਦੇ ਧਿਆਨ ਵਿਚ ਆਇਆ ਏ। ਇਸ ’ਤੇ ਕਾਰਵਾਈ ਕਰਦੇ ਹੋਏ ਕਮਿਸ਼ਨ ਨੇ ਰਾਜਿੰਦਰਾ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਨੂੰ ਇਕ ਅਪ੍ਰੈਲ 2026 ਨੂੰ ਨਿੱਜੀ ਤੌਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Publish Date: Sat, 28 Mar 2026 09:32 AM (IST)
Updated Date: Sat, 28 Mar 2026 09:35 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਕ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਨੂੰ ਰਾਜਿੰਦਰਾ ਕਾਲਜ ਬਠਿੰਡਾ ਵਿਚ ਦਾਖਲਾ ਨਾ ਦਿੱਤੇ ਜਾਣ ਦੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਕਾਲਜ ਦੇ ਪ੍ਰਿੰਸੀਪਲ ਨੂੰ ਤਲਬ ਕੀਤਾ ਹੈ।