- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਤਰੀਕਾਂ ਪਹਿਲਾਂ ਕਰਨ ਦਾ ਫ਼ੈਸਲਾ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ, ਕਿਉਂਕਿ ਪੰਜਾਬ ਭਰ ਦੇ ਵੱਖ-ਵੱਖ ਪਬਲਿਕ ਅਤੇ ਸੈਨਿਕ ਸਕੂਲਾਂ ਦੇ ਵਿਦਿਆਰਥੀ ‘ਇੰਡੀਅਨ ਪਬਲਿਕ ਸਕੂਲਜ਼ ਘੋੜਸਵਾਰੀ ਚੈਂਪੀਅਨਸ਼ਿਪ’ ਵਿੱਚ ਹਿੱਸਾ ਲੈ ਰਹੇ ਹਨ। ਇਹ ਚੈਂਪੀਅਨਸ਼ਿਪ 18 ਤੋਂ 21 ਨਵੰਬਰ ਤੱਕ ਦਿ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਕਰਵਾਈ ਜਾ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਸੂਬਾ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਘੋੜਸਵਾਰੀ ਮੁਕਾਬਲੇ ਪਹਿਲਾਂ 17 ਤੋਂ 23 ਨਵੰਬਰ ਤੱਕ ਕਰਵਾਏ ਜਾਣੇ ਸਨ।
ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਤਰੀਕਾਂ ਪਹਿਲਾਂ ਕਰਨ ਦਾ ਫ਼ੈਸਲਾ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ, ਕਿਉਂਕਿ ਪੰਜਾਬ ਭਰ ਦੇ ਵੱਖ-ਵੱਖ ਪਬਲਿਕ ਅਤੇ ਸੈਨਿਕ ਸਕੂਲਾਂ ਦੇ ਵਿਦਿਆਰਥੀ ‘ਇੰਡੀਅਨ ਪਬਲਿਕ ਸਕੂਲਜ਼ ਘੋੜਸਵਾਰੀ ਚੈਂਪੀਅਨਸ਼ਿਪ’ ਵਿੱਚ ਹਿੱਸਾ ਲੈ ਰਹੇ ਹਨ। ਇਹ ਚੈਂਪੀਅਨਸ਼ਿਪ 18 ਤੋਂ 21 ਨਵੰਬਰ ਤੱਕ ਦਿ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਕਰਵਾਈ ਜਾ ਰਹੀ ਹੈ।
ਵਿਦਿਆਰਥੀਆਂ ਦੀ ਸੂਬਾ ਪੱਧਰੀ ਘੋੜਸਵਾਰੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹੁਣ ਇਹ ਸੋਧੇ ਹੋਏ ਮੁਕਾਬਲੇ 11 ਤੋਂ 13 ਨਵੰਬਰ 2026 ਤੱਕ ਪੀਏਪੀ ਕੈਂਪਸ, ਜਲੰਧਰ ਵਿਖੇ ਕਰਵਾਏ ਜਾਣਗੇ। ਇਸ ਕਾਰਨ ਸਮੂਹ ਸਬੰਧਤ ਖਿਡਾਰੀਆਂ, ਕੋਚਾਂ ਅਤੇ ਅਧਿਕਾਰੀਆਂ ਨੂੰ ਨਵੇਂ ਸ਼ਡਿਊਲ ਅਨੁਸਾਰ ਤਿਆਰੀ ਰੱਖਣ ਦੀ ਅਪੀਲ ਕੀਤੀ ਗਈ ਹੈ।