ਮੁਹਾਲੀ 'ਚ ਲਗਾਤਾਰ ਦੂਜੇ ਦਿਨ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਮੁਹਾਲੀ 'ਚ ਲਗਾਤਾਰ ਦੂਜੇ ਦਿਨ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਚੌਕਸ,
Publish Date: Tue, 22 Sep 2026 09:44 PM (IST)
Updated Date: Tue, 22 Sep 2026 09:45 PM (IST)
- ਪੁਲਿਸ ਚੌਕਸ, ਜਾਂਚ ਦੌਰਾਨ ਨਹੀਂ ਮਿਲੀ ਕੋਈ ਸ਼ੱਕੀ ਵਸਤੂ ਅਮਰਜੀਤ ਸਿੰਘ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਸ਼ਹਿਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਸ਼ਹਿਰ ਦੇ ਕਰੀਬ ਛੇ ਪ੍ਰਾਈਵੇਟ ਸਕੂਲਾਂ ਅਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਮਿਲੀਆਂ ਧਮਕੀ ਭਰੀਆਂ ਈ-ਮੇਲਾਂ ਤੋਂ ਬਾਅਦ, ਮੰਗਲਵਾਰ ਫਿਰ ਫੇਜ਼ 3ਬੀ-2 ਸਥਿਤ ਜੈਮ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕੀ ਹੈ ਪੂਰਾ ਮਾਮਲਾ? ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਜੈਮ ਪਬਲਿਕ ਸਕੂਲ ਦੀ ਅਧਿਕਾਰਤ ਈ-ਮੇਲ ਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ। ਸਕੂਲ ਪ੍ਰਬੰਧਕਾਂ ਨੇ ਬਿਨਾਂ ਕੋਈ ਦੇਰੀ ਕੀਤੇ ਤੁਰੰਤ ਸਥਾਨਕ ਪੁਲਿਸ ਨੂੰ ਇਸ ਬਾਰੇ ਇਤਲਾਹ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਬੰਬ ਸਕੁਐਡ, ਐਂਟੀ-ਸਾਬੋਤਾਜ ਟੀਮਾਂ ਤੇ ਸਥਾਨਕ ਪੁਲਿਸ ਫੋਰਸ ਸਮੇਤ ਮੌਕੇ ਤੇ ਪਹੁੰਚ ਗਿਆ। ਤੁਰੰਤ ਖਾਲੀ ਕਰਵਾਇਆ ਗਿਆ ਸਕੂਲ : ਪੁਲਿਸ ਨੇ ਚੌਕਸੀ ਵਰਤਦਿਆਂ ਪੂਰੇ ਸਕੂਲ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾਇਆ। ਸੁਰੱਖਿਆ ਦੇ ਮੱਦੇਨਜ਼ਰ ਪ੍ਰਬੰਧਕਾਂ ਵੱਲੋਂ ਸਕੂਲ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਦੂਰ-ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਨੂੰ ਸਕੂਲ ਦੀਆਂ ਬੱਸਾਂ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਵੀ ਮੁਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ-69 ਦੇ ਪੈਰਾਗੌਨ ਸਕੂਲ, ਰਿਆਨ, ਗੁਰੂਕੁਲ, ਆਰਕਿਜ਼ ਸਮੇਤ ਲਗਭਗ ਕਰੀਬ ਛੇ ਪ੍ਰਾਈਵੇਟ ਸਕੂਲਾਂ ਅਤੇ ਜ਼ਿਲ੍ਹਾ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਅਦਾਲਤੀ ਕੰਪਲੈਕਸ ਨੂੰ ਵੀ ਤੁਰੰਤ ਖਾਲੀ ਕਰਵਾ ਕੇ ਜਾਂਚ ਕੀਤੀ ਗਈ ਸੀ, ਹਾਲਾਂਕਿ ਉੱਥੇ ਵੀ ਜਾਂਚ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਸੀ ਮਿਲੀ। ਪੁਲਿਸ ਦੀ ਜਾਂਚ ਤੇ ਅਪੀਲ : ਐੱਸਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਈ-ਮੇਲ ਆਉਣ ਤੋਂ ਬਾਅਦ ਪੂਰੇ ਸਕੂਲ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ। ਛਾਣਬੀਣ ਦੌਰਾਨ ਕੋਈ ਵੀ ਇਤਰਾਜ਼ਯੋਗ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸਾਈਬਰ ਸੈੱਲ ਦੀ ਮਦਦ ਨਾਲ ਇਨ੍ਹਾਂ ਧਮਕੀ ਭਰੀਆਂ ਈ-ਮੇਲਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਦੀ ਆਮ ਜਨਤਾ ਨੂੰ ਅਪੀਲ : ਅਫਵਾਹਾਂ ਤੋਂ ਬਚੋ : ਪੁਲਿਸ ਨੇ ਨਗਰਿਕਾਂ ਅਤੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿਚ ਸਹਿਯੋਗ ਕਰਨ ਲਈ ਕਿਹਾ ਹੈ। ਸੂਚਿਤ ਕਰੋ : ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ ਤੇ ਸੰਪਰਕ ਕਰੇ। ਫੋਟੋ ਕੈਪਸ਼ਨ : ਮੁਹਾਲੀ ਦੇ ਫੇਜ਼ 3ਬੀ-2 ਸਥਿਤ ਜੈਮ ਪਬਲਿਕ ਸਕੂਲ ਦੀ ਚੈਕਿੰਗ ਕਰਦੀ ਹੋਈ ਡੌਗ ਸਕੁਐਡ ਦੀ ਟੀਮ। 32ਪੀ