- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਚ ਬਦਲਾਅ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ। ਇਕ ਅਕਤੂਬਰ ਤੋਂ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਾਈ ਨਵੇਂ ਸਮੇਂ ਮੁਤਾਬਕ ਹੋਵੇਗੀ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਮੌਸਮ ਵਿਚ ਬਦਲਾਅ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਹੈ। ਇਕ ਅਕਤੂਬਰ ਤੋਂ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਾਈ ਨਵੇਂ ਸਮੇਂ ਮੁਤਾਬਕ ਹੋਵੇਗੀ। ਹੁਣ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਸਕੂਲ ਸਵੇਰੇ ਅੱਠ ਵਜੇ ਤੋਂ ਦੁਪਹਿਰ ਦੋ ਵਜੇ ਤੱਕ ਚੱਲ ਰਹੇ ਸਨ। ਸਰਕਾਰ ਵੱਲੋਂ ਜਾਰੀ ਸੋਧੀ ਹੋਈ ਸਮਾਂ-ਸਾਰਣੀ ਦੇ ਅਨੁਸਾਰ ਨਵਾਂ ਸਮਾਂ ਇਕ ਅਕਤੂਬਰ ਤੋਂ ਲਾਗੂ ਹੋਵੇਗਾ ਅਤੇ 31 ਅਕਤੂਬਰ 2026 ਤੱਕ ਪ੍ਰਭਾਵੀ ਰਹੇਗਾ।