ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਪੁਲਿਸ ਨੇ ਲੁਧਿਆਣੇ ਤੋਂ ਇਕ ਨਿੱਜੀ ਬੀਜ ਫਰਮ ਦੇ ਮਾਲਕ ਨੂੰ ਗਿ੍ਫ਼ਤਾਰ ਕਰਕੇ ਪੰਜਾਬ ਵਿਚ ਝੋਨੇ ਦੇ ਬੀਜ ਘੁਟਾਲੇ ਦਾ ਪਰਦਾਫ਼ਾਸ਼ ਕੀਤਾ ਹੈ। ਉਕਤ ਵਿਅਕਤੀ ਝੋਨੇ ਦੀਆਂ ਕੁਝ ਨਵੀਆਂ ਵਿਕਸਤ ਕਿਸਮਾਂ ਦੇ ਰੂਪ ਵਿਚ ਉਨ੍ਹਾਂ ਕਿਸਮਾਂ ਦੇ ਬੀਜਾਂ ਨੂੰ ਭਾਰੀ ਕੀਮਤਾਂ 'ਤੇ ਕਿਸਾਨਾਂ ਨੂੰ ਜਾਅਲੀ ਬੀਜ ਵੇਚਦਾ ਸੀ ਜਿਨ੍ਹਾਂ ਦੀ ਅਜੇ ਤਕ ਕੇਂਦਰੀ ਬੀਜ ਸੂਚੀਕਰਨ ਕਮੇਟੀ ਵੱਲੋਂ ਵਪਾਰਕ ਮਾਰਕੀਟਿੰਗ ਲਈ ਪ੍ਰਵਾਨਗੀ ਵੀ ਨਹੀਂ ਹੋਈ ਸੀ

ਇਸ ਬਾਰੇ ਡੀਜੀਪੀ ਦਿਨਕਰ ਗੁਪਤਾ ਨੇ ਖ਼ੁਲਾਸਾ ਕੀਤਾ ਹੈ ਕਿ ਲੁਧਿਆਣਾ ਸਥਿਤ ਇਕ ਨਿੱਜੀ ਫਰਮ 'ਬਰਾੜ ਬੀਜ ਸਟੋਰ' ਵਜੋਂ ਪਛਾਣ ਹੋਈ ਹੈ, ਜਿਸ ਦੀ ਮਾਲਕੀ ਹਰਵਿੰਦਰ ਸਿੰਘ ਉਰਫ਼ ਕਾਕਾ ਬਰਾੜ ਦੀ ਹੈ, ਜਿਸ ਨੂੰ ਲੁਧਿਆਣਾ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਗਿ੍ਫ਼ਤਾਰ ਕਰ ਲਿਆ ਹੈ ਪੀਏਯੂ ਗੇਟ ਨੰਬਰ ਇਕ ਲੁਧਿਆਣਾ ਦੇ ਬਿਲਕੁਲ ਸਾਹਮਣੇ ਚੱਲਦੇ ਬਰਾੜ ਬੀਜ ਸਟੋਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਉਸ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ ਹੈ

ਡੀ.ਜੀ.ਪੀ. ਨੇ ਦੱਸਿਆ ਕਿ ਇਸ ਕੇਸ ਵਿਚ ਐੱਫਆਈਆਰ ਨੰ. 116 ਮਿਤੀ 11.05.2020 ਧਾਰਾ 2, 3, 7 ਜਰੂਰੀ ਵਸਤਾਂ ਕਾਨੂੰਨ ਅਤੇ ਬੀਜ ਕੰਟਰੋਲ ਐਕਟ ਦੀ ਧਾਰਾ 3 ਅਧੀਨ ਪਹਿਲਾਂ ਹੀ ਇਕ ਕੇਸ ਥਾਣਾ ਨੰਬਰ 5, ਲੁਧਿਆਣਾ ਵਿਖੇ ਦਰਜ ਕੀਤਾ ਗਿਆ ਸੀ ਇਸ ਕੇਸ ਵਿਚ ਹਰਦਿਆਲ ਸਿੰਘ ਦੇ ਪੁੱਤਰ 56 ਸਾਲਾ ਕਾਕਾ ਬਰਾੜ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਇਸ ਮਾਮਲੇ ਵਿਚ ਹੋਰ ਗਿ੍ਫ਼ਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਨਰਿੰਦਰ ਸਿੰਘ ਬੈਨੀਪਾਲ ਨੇ ਬਰਾੜ ਦੇ ਬੀਜ ਸਟੋਰ ਦੀ ਪਹਿਲਾਂ ਚੈਕਿੰਗ ਕੀਤੀ ਅਤੇ ਉਸ ਵੱਲੋਂ ਗ਼ਲਤ ਬੀਜ ਵੇਚਣ ਪ੍ਰਤੀ ਕਾਰਵਾਈ ਕਰਨ ਦਾ ਸ਼ੱਕ ਪਾਇਆ ਗਿਆ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਐੱਸਆਈਟੀ ਇਸ ਮਾਮਲੇ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਪੁਲਿਸ, ਲੁਧਿਆਣਾ ਦੇ ਰੈਂਕ ਦੇ ਇਕ ਸੀਨੀਅਰ ਅਧਿਕਾਰੀ ਅਧੀਨ ਬਣਾਈ ਗਈ ਹੈ ਮੁੱਖ ਖੇਤੀਬਾੜੀ ਅਫਸਰ ਨੂੰ ਟੀਮ ਵਿਚ ਤਕਨੀਕੀ ਮਾਹਿਰ ਵਜੋਂ ਸ਼ਾਮਲ ਕੀਤਾ ਗਿਆ ਹੈ

ਐੱਸਆਈਟੀ ਵੱਲੋਂ ਮਾਰੇ ਗਏ ਛਾਪਿਆਂ ਦੌਰਾਨ ਬਰਾੜ ਬੀਜ ਸਟੋਰ ਵਿੱਚੋਂ ਬੀਜਾਂ ਦਾ ਵਿਸ਼ਾਲ ਭੰਡਾਰ ਜ਼ਬਤ ਕੀਤਾ ਗਿਆ ਹੈ ਅਤੇ ਨਮੂਨੇ ਵਿਸ਼ਲੇਸ਼ਣ ਲਈ ਖੇਤੀਬਾੜੀ ਵਿਭਾਗ ਦੀ ਪ੍ਰਯੋਗਸ਼ਾਲਾ ਨੂੰ ਭੇਜੇ ਗਏ ਅਗਰਵਾਲ ਨੇ ਕਿਹਾ ਕਿ ਵਿਸਲੇਸ਼ਣ ਤੋਂ ਕੁਝ ਬੀਜ ਜਾਅਲੀ ਪਾਏ ਗਏ ਦੱਸੇ ਜਾ ਰਹੇ ਹਨ

ਮੁੱਢਲੀ ਪੜਤਾਲ ਦਰਸਾਉਂਦੀ ਹੈ ਕਿ ਬਰਾੜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਕਸਤ ਵਿਕਸਤ ਕੀਤੀਆਂ ਗਈਆਂ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਨਾਂ (ਪੀ.ਆਰ. 128 ਅਤੇ ਪੀ.ਆਰ. 129) ਦੀ ਵਰਤੋਂ ਕਰਕੇ ਜਾਅਲੀ ਬੀਜ ਵੇਚ ਕੇ ਕਿਸਾਨਾਂ ਨਾਲ ਧੋਖਾ ਕਰ ਰਿਹਾ ਸੀ ਇਤਫ਼ਾਕਨ, ਪੀਏਯੂ ਨੇ ਅਜੇ ਵਪਾਰਕ ਤੌਰ 'ਤੇ ਉਨ੍ਹਾਂ ਬੀਜਾਂ ਦਾ ਉਤਪਾਦਨ ਕਰਨਾ ਹੈ ਤੇ ਹਾਲੇ ਤਕ ਕਿਸੇ ਵੀ ਨਿੱਜੀ ਕੰਪਨੀ ਨੂੰ ਸਪਲਾਈ ਨਹੀਂ ਕੀਤੇ ਗਏ ਸਨ

ਜਾਅਲੀ ਬੀਜਾਂ ਦੀ ਬਰਾਮਦਗੀ ਅਤੇ ਜ਼ਬਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਲੁਧਿਆਣੇ 'ਚ ਬੀਜ ਵੇਚਣ ਵਾਲੀਆਂ ਦੁਕਾਨਾਂ ਦੀ ਵੱਡੀ ਪੱਧਰ 'ਤੇ ਚੈਕਿੰਗ ਕੀਤੀ ਅਤੇ ਵੇਚੇ ਜਾ ਰਹੇ ਬੀਜਾਂ ਦੇ ਨਮੂਨੇ ਵੀ ਲਏ ਇਹ ਨਮੂਨੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ

ਹੈਲਪਲਾਈਨ ਨੰਬਰ ਜਾਰੀ

ਜ਼ਿਲ੍ਹਾ ਪੁਲਿਸ ਨੇ ਹੈਲਪਲਾਈਨ ਨੰਬਰ 9115601160, 9115601161 ਵੀ ਜਾਰੀ ਕੀਤੇ ਹਨ, ਤਾਂ ਜੋ ਬੀਜ ਵੇਚਣ ਵਾਲੀਆਂ ਦੁਕਾਨਾਂ ਵੱਲੋਂ ਵੱਧ ਵਸੂਲੀ ਕਰਨ ਅਤੇ ਬੀਜਾਂ ਅਤੇ ਖਾਦ ਦੀ ਗੁਣਵਤਾ ਬਾਰੇ ਕਿਸੇ ਸ਼ੱਕ ਦੀ ਸ਼ਿਕਾਇਤ ਕੀਤੀ ਜਾ ਸਕੇ