13ਸੀਐਚਡੀ910ਪੀ

ਸਰਕਾਰੀ ਕਾਲਜ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਹਾਜ਼ਰ ਵਿਦਿਆਰਥੀ।

* ਉਪਰਾਲਾ

* ਪਿ੍ਰੰਸੀਪਲ ਸਾਧਨਾ ਸੰਗਰ ਨੇ ਮਹਿਮਾਨਾਂ ਨੂੰ ਗੁਲਦਸਤੇ ਭੇਟ ਕੀਤੇ

* 'ਨੈਤਿਕ ਸਿੱਖਿਆ ਇਮਤਿਹਾਨ' ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

ਇਕਬਾਲ ਸਿੰਘ, ਡੇਰਾਬੱਸੀ

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪੰਜਾਬੀ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਅੱਜ ਦੇ ਇਸ ਸਮਾਗਮ ਦੇ ਮਹਿਮਾਨ ਤੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਸਾਗਰ ਅਤੇ ਪਿ੍ਰੰਸੀਪਲ ਕੰਵਲਜੀਤ ਕੌਰ ਸਨ। ਪਿ੍ਰੰਸੀਪਲ ਸਾਧਨਾ ਸੰਗਰ ਨੇ ਮਹਿਮਾਨਾਂ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਸਮਝ ਕੇ ਅਤੇ ਉਸ ਉੱਪਰ ਅਮਲ ਕਰ ਕੇ ਹੀ ਅਸੀਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਅਸਲ ਅਰਥਾਂ 'ਚ ਮਨਾ ਸਕਦੇ ਹਾਂ।

ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਕਈ ਪ੍ਰਰੋਗਰਾਮ, ਸਮਾਗਮ ਅਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ਅਤੇ ਸਿੱਖਿਆਵਾਂ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ, ਲੇਖ ਮੁਕਾਬਲੇ ਅਤੇ ਵਿਸ਼ੇਸ਼ ਲੈਕਚਰ ਕਰਵਾਏ ਜਾ ਚੁੱਕੇ ਹਨ। ਨਾਨਕ ਬਾਗੀਚੀ ਵੀ ਕਾਲਜ ਵਿਚ ਬਣਾਈ ਗਈ ਹੈ। ਅੱਜ ਦੇ ਸਮਾਗਮ ਦੇ ਬੁਲਾਰਿਆਂ 'ਚੋਂ ਪਿ੍ਰੰਸੀਪਲ ਕੰਵਲਜੀਤ ਕੌਰ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰ ਸਾਲ ਕਰਵਾਏ ਜਾਂਦੇ 'ਨੈਤਿਕ ਸਿੱਖਿਆ ਇਮਤਿਹਾਨ' ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਗੁਰੂ ਨਾਨਕ ਦੇਵ ਜੀ ਦੁਆਰਾ ਸਮਾਜ ਦੇ ਹਰ ਖੇਤਰ ਵਿਚ ਪਾਏ ਗਏ ਕ੍ਾਂਤੀਕਾਰੀ ਪ੍ਰਭਾਵ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

ਬਲਵਿੰਦਰ ਸਿੰਘ ਸਾਗਰ ਨੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਅੱਜ ਦਾ ਸਮਾਜ ਝੂਠ, ਫਰੇਬ, ਈਰਖਾ ਅਤੇ ਧੰਨ ਦੌਲਤ ਦੀ ਅੰਨ੍ਹੀ ਦੌੜ ਵਿਚ ਪਿਆ ਹੋਇਆ ਹੈ। ਅਸੀਂ ਆਪਣੇ ਅਸਲ ਨਾਇਕਾਂ ਅਤੇ ਮਾਰਗਦਰਸ਼ਕਾਂ ਨੂੰ ਭੁੱਲ ਗਏ ਹਾਂ । ਸਮਾਜ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪ੍ਰਬਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਸਮਾਜਕ ਕੁਰੀਤੀਆਂ ਨੂੰ ਦੂਰ ਕਰਨ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਸੁਝਾਇਆ ਗਿਆ ਸਰਬੱਤ ਦੇ ਭਲੇ ਦਾ ਰਾਹ ਹੀ ਸਾਨੂੰ ਆਤਮਿਕ ਉੱਚਤਾ ਵੱਲ ਲਿਜਾ ਸਕਦਾ ਹੈ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਬਾਣੀ ਤੋਂ ਸਿੱਖਿਆ ਲੈਣ ਅਤੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨਾਲ ਜੁੜਨ ਲਈ ਵਿਦਿਆਰਥੀਆਂ ਨੂੰ ਪ੍ਰਰੇਰਿਤ ਕੀਤਾ। ਇਸ ਉਪਰੰਤ ਪਿ੍ਰੰਸੀਪਲ ਸ਼੍ਰੀਮਤੀ ਸਾਧਨਾ ਸੰਗਰ ਵੱਲੋਂ ਮਹਿਮਾਨਾਂ ਨੂੰ ਯਾਦ ਚਿੰਨ੍ਹ ਵਜੋਂ ਤੋਹਫ਼ੇ ਭੇਂਟ ਕੀਤੇ ਗਏ। ਪ੍ਰਰੋਗਰਾਮ ਦੇ ਅੰਤ 'ਤੇ ਪੰਜਾਬੀ ਵਿਭਾਗ ਤੋਂ ਡਾ. ਗੁਰਪ੍ਰਰੀਤ ਕੌਰ ਨੇ ਅੱਜ ਦੇ ਬੁਲਾਰਿਆਂ ਦਾ ਵਿਦਿਆਰਥੀਆਂ ਨੂੰ ਬਹੁਮੁੱਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ । ਮੰਚ ਸੰਚਾਲਨ ਪ੍ਰਰੋ. ਅਵਤਾਰ ਸਿੰਘ ਵੱਲੋਂ ਕੀਤਾ ਗਿਆ। ਪ੍ਰਰੋਗਰਾਮ ਦੌਰਾਨ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।