ਸੀਨੀਅਰ ਪੱਤਰਕਾਰ ਦਾ ਸੜਕ ਹਾਦਸੇ ’ਚ ਦੇਹਾਂਤ
ਸੀਨੀਅਰ ਪੱਤਰਕਾਰ ਦਾ ਸੜਕ ਹਾਦਸੇ ’ਚ ਦੇਹਾਂਤ
Publish Date: Mon, 09 Feb 2026 07:18 PM (IST)
Updated Date: Mon, 09 Feb 2026 07:20 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੀਨੀਅਰ ਐਂਕਰ ਅਤੇ ਪੱਤਰਕਾਰ ਦਵਿੰਦਰ ਸਿੰਘ ਬੀਤੀ ਰਾਤ ਐਤਵਾਰ ਨੂੰ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਸਨ। ਇਲਾਜ ਦੌਰਾਨ ਉਨ੍ਹਾਂ ਨੇ ਇਸ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਉਨ੍ਹਾਂ ਦੇ ਜੱਦੀ ਪਿੰਡ ਤੋਂ ਪਰਿਵਾਰ ਮੈਂਬਰ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਲਈ ਪਹੁੰਚੇ। ਦਵਿੰਦਰ ਸਿੰਘ ਨੇ ਲੰਮੇ ਸਮੇਂ ਤਕ ਮੁਹਾਲੀ ਅਤੇ ਚੰਡੀਗੜ੍ਹ ਤੋਂ ਐਂਕਰ ਵਜੋਂ ਸੇਵਾਵਾਂ ਨਿਭਾਈਆਂ। ਉਹ ਆਪਣੀ ਵਧੀਆ ਬੋਲਚਾਲ, ਮੈਦਾਨੀ ਰਿਪੋਰਟਿੰਗ ਅਤੇ ਪੱਤਰਕਾਰਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਇਸ ਮੰਦਭਾਗੀ ਘਟਨਾ ਵਿਚ ਦਵਿੰਦਰ ਸਿੰਘ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੱਤਰਕਾਰ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। ਪੱਤਰਕਾਰ ਜਥੇਬੰਦੀਆਂ ਵੱਲੋਂ ਵਿਛੜੀ ਹੋਈ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ। ਮੁਹਾਲੀ ਤੋਂ ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ, ਰਣਜੀਤ ਰਾਣਾ, ਗੁਰਦੀਪ ਸਿੰਘ ਬੈਨੀਪਾਲ, ਪ੍ਰੋ. ਅਵਤਾਰ ਸਿੰਘ, ਕਪਿਲ ਵਧਵਾ, ਭੁਪਿੰਦਰ ਬੱਬਰ, ਸੰਦੀਪ ਸਿੰਘ ਕੰਬੋਜ, ਕੁਲਵੰਤ ਗਿੱਲ, ਮੋਹਿਤ ਅਹੂਜਾ, ਜਸਵੀਰ ਜੱਸੀ, ਕਾਕਾ ਸ਼ੰਕਰ, ਮੋਹਿਤ ਸ਼ੰਕਰ, ਧਰਮ ਸਿੰਘ, ਅਮਰੀਕ ਸਿੰਘ ਸੈਣੀ ਅਤੇ ਹੋਰ ਅਨੇਕਾਂ ਵਿਅਕਤੀਆਂ ਵੱਲੋਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਗਈ।