- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਪ੍ਰਾਜੈਕਟਾਂ ਦੀ ਟੈਂਡਰ ਪ੍ਰਕਿਰਿਆ ਦੌਰਾਨ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਢੁੱਕਵਾਂ ਸਮਾਂ ਨਿਰਧਾਰਤ ਕੀਤਾ ਜਾਵੇ। ਸਮਾਂ-ਸੀਮਾ ਤੈਅ ਕਰਦੇ ਸਮੇਂ ਮੀਂਹ ਅਤੇ ਸਰਦੀ ਸਮੇਤ ਮੌਸਮ ਦੇ ਪ੍ਰਭਾਵ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਸੂਬੇ ਭਰ ਵਿੱਚ ਚੱਲ ਰਹੇ ਸੜਕਾਂ ਤੇ ਪੁਲਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਪ੍ਰਾਜੈਕਟਾਂ ਦੀ ਟੈਂਡਰ ਪ੍ਰਕਿਰਿਆ ਦੌਰਾਨ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਢੁੱਕਵਾਂ ਸਮਾਂ ਨਿਰਧਾਰਤ ਕੀਤਾ ਜਾਵੇ। ਸਮਾਂ-ਸੀਮਾ ਤੈਅ ਕਰਦੇ ਸਮੇਂ ਮੀਂਹ ਅਤੇ ਸਰਦੀ ਸਮੇਤ ਮੌਸਮ ਦੇ ਪ੍ਰਭਾਵ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ।
ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐੱਮਜੀਐੱਸਵਾਈ) ਅਤੇ ਨਾਬਾਰਡ ਤਹਿਤ ਚੱਲ ਰਹੇ ਪ੍ਰਾਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਠੇਕੇਦਾਰਾਂ ਦੀਆਂ ਲੰਬਿਤ ਅਦਾਇਗੀਆਂ ਜਲਦ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਿਕਾਸ ਕਾਰਜ ਪ੍ਰਭਾਵਿਤ ਨਾ ਹੋਣ।
ਸੜਕ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਲੇਨ ਮਾਰਕਿੰਗ ਸਮੇਤ ਹੋਰ ਲੋੜੀਂਦੇ ਸੁਰੱਖਿਆ ਉਪਕਰਨ ਲਗਾਉਣ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ। ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸੂਬੇ ਵਿੱਚ ਕਰੀਬ 45 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਮੰਗਾਂ ਤੁਰੰਤ ਦਰਜ ਕਰਕੇ ਅਦਾਇਗੀਆਂ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।