- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਨੂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਇਸ ਕੇਸ ’ਚ ਵਿੱਤੀ ਹੇਰਾਫੇਰੀ ਹੋਈ ਹੈ ਅਤੇ ਪਾਰਟੀ ਦੇ ਅਹੁਦੇਦਾਰਾਂ ਤੋਂ ਪੈਸੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਕੀਤਾ ਕਿ ਉਨ੍ਹਾਂ ਟ੍ਰਾਂਸਫਰ ਹੋਏ ਪੈਸੇ ਦਾ ਹਿਸਾਬ ਕਿਉਂ ਨਹੀਂ ਦਿੱਤਾ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ’ਚ ਬਹਿਰੀਨ ਤੋਂ ਆਈ ਇਕ ਔਰਤ ਨਾਲ ਜੁੜੇ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ। ਪੰਨੂ ਨੇ ਪੁੱਛਿਆ ਕਿ ਦੇਸ਼-ਵਿਦੇਸ਼ 'ਚ ਰਹਿਣ ਵਾਲੇ ਪੰਜਾਬੀਆਂ ਤੋਂ ਸੱਚ ਕਿਉਂ ਛੁਪਾਇਆ ਜਾ ਰਿਹਾ ਹੈ?
ਪੰਨੂ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਇਸ ਕੇਸ ’ਚ ਵਿੱਤੀ ਹੇਰਾਫੇਰੀ ਹੋਈ ਹੈ ਅਤੇ ਪਾਰਟੀ ਦੇ ਅਹੁਦੇਦਾਰਾਂ ਤੋਂ ਪੈਸੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਕੀਤਾ ਕਿ ਉਨ੍ਹਾਂ ਟ੍ਰਾਂਸਫਰ ਹੋਏ ਪੈਸੇ ਦਾ ਹਿਸਾਬ ਕਿਉਂ ਨਹੀਂ ਦਿੱਤਾ। ਉਨ੍ਹਾਂ ਅਮਰਜੀਤ ਚਾਵਲਾ 'ਤੇ ਔਰਤ ਨੂੰ 8 ਮਹੀਨੇ ਤੱਕ ਸਰਾਂ ’ਚ ਰੱਖਣ ਤੇ ਉਸਦੇ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ। ਪੰਨੂ ਨੇ ਕਿਹਾ ਕਿ ਐੱਸਜੀਪੀਸੀ ਦੇ ਨਿਯਮਾਂ ਦੀ ਉਲੰਘਣਾਂ ਕਰਦਿਆਂ ਇਕ ਇਕੱਲੀ ਔਰਤ ਨੂੰ ਇੰਨੇ ਸਮੇਂ ਤੱਕ ਸਰਾਂ ’ਚ ਕਿਵੇਂ ਰੱਖਿਆ ਗਿਆ? ਪੰਨੂ ਨੇ ਸੁਖਬੀਰ ਸਿੰਘ ਬਾਦਲ ਨੂੰ ਚਿਤਾਵਨੀ ਦਿੱਤੀ ਕਿ ਇਹ ਮਾਮਲਾ ਦਬਾਉਣ ਨਾਲ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਹਰਜਿੰਦਰ ਸਿੰਘ ਧਾਮੀ ਨੂੰ ਵੀ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਇਸ ਮਾਮਲੇ ਦਾ ਜਵਾਬ ਦੇਣਾ ਪਵੇਗਾ, ਨਹੀਂ ਤਾਂ ਸਿੱਖ ਭਾਈਚਾਰਾ ਇਕੱਠੇ ਹੋ ਕੇ ਸਵਾਲ ਕਰੇਗਾ।