
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਦੱਸਿਆ ਕਿ ਪਾਰਟੀ ਦੀ ਹਰਿਆਣਾ ਇਕਾਈ ਦੀ ਮੀਟਿੰਗ 19 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਰੱਖੀ ਗਈ ਹੈ ਜਿਸ ’ਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਤੇ ਇਸ ਮੀਟਿੰਗ ’ਚ 101 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਬਲਦੇਵ ਸਿੰਘ ਕਾਇਮਪੁਰ, ਰਘੂਜੀਤ ਸਿੰਘ ਕਰਨਾਲ, ਰਵਿੰਦਰ ਸਿੰਘ ਰਾਣਾ, ਸੁਖਸਾਗਰ ਸਿੰਘ, ਹਰਭਜਨ ਸਿੰਘ ਮਸਾਣਾ, ਹਰਪਾਲ ਸਿੰਘ ਅਹਿਰਾਵਾਂ ਤੇ ਪ੍ਰਿਥੀਪਾਲ ਸਿੰਘ ਝੱਬਰ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਲੇ ਪੜਾਅ ’ਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਹਰਿਆਣਾ ਇਕਾਈ ਦੀ ਮੀਟਿੰਗ 19 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਰੱਖੀ ਗਈ ਹੈ ਜਿਸ ’ਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਤੇ ਇਸ ਮੀਟਿੰਗ ’ਚ 101 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਜਾਵੇਗਾ।