- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਕਾਇਰਾਨਾ ਕਾਤਲਾਨਾ ਹਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਖੁਫੀਆ ਤੰਤਰ ਤੇ ਸੁਰੱਖਿਆ ਏਜੰਸੀਆਂ ਦੀ ਅਸਫਲਤਾ ਤੇ ਘਿਨੌਣੇ ਅਪਰਾਧ ਪਿੱਛੇ ਸਾਜ਼ਿਸ਼ ਦੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਕਾਇਰਾਨਾ ਕਾਤਲਾਨਾ ਹਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਖੁਫੀਆ ਤੰਤਰ ਤੇ ਸੁਰੱਖਿਆ ਏਜੰਸੀਆਂ ਦੀ ਅਸਫਲਤਾ ਤੇ ਘਿਨੌਣੇ ਅਪਰਾਧ ਪਿੱਛੇ ਸਾਜ਼ਿਸ਼ ਦੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਜਦੋਂ ਵੀ ਅਕਾਲੀ ਦਲ ਦੀ ਚੜ੍ਹਤ ਹੁੰਦੀ ਹੈ ਤਾਂ ਅਜਿਹੀਆਂ ਵਿਰੋਧੀ ਤਾਕਤਾਂ ਪੰਥ ਨੂੰ ਆਗੂ ਵਿਹੂਣਾ ਬਣਾਉਣ ਲਈ ਅਜਿਹੇ ਘਿਨੌਣੇ ਹਮਲੇ ਸ਼ੁਰੂ ਕਰ ਦਿੰਦੀਆਂ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹਾ ਹੋਇਆ ਹੋਵੇ, ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਹੋਇਆ ਸੀ। ਉਹਨਾਂ ਕਿਹਾ ਕਿ ਜੇਕਰ ਉਸ ਵੇਲੇ ਉਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ। ਉਹਨਾਂ ਮੰਗ ਕੀਤੀ ਕਿ ਹੁਣ ਅੱਜ ਦੀ ਘਟਨਾ ਦੀ ਹੋਣ ਵਾਲੀ ਜਾਂਚ ਵਿਚ ਅੰਮ੍ਰਿਤਸਰ ਹਮਲੇ ਦੇ ਨਾਲ-ਨਾਲ ਸਾਰੀ ਸਾਜ਼ਿਸ਼ ਦੀ ਜਾਂਚ ਵੀ ਸ਼ਾਮਲ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਅਸਲ ਸਾਜ਼ਿਸ਼ ਕੀ ਹੈ।
ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨਾਲ-ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਕਰੜੇ ਹੱਥੀਂ ਲਿਆ ਜਿਹਨਾਂ ਨੇ ਇਸ ਹਮਲੇ ਨੂੰ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਫਾਇਰਿੰਗ ਕੇਸਾਂ ਨਾਲ ਜੋੜ ਕੇ ਇਸਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ ਇਹਨਾਂ ਨੇ ਗੈਰ ਜ਼ਿੰਮੇਵਾਰ ਟਵੀਟ ਕੀਤੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਇਹ ਪੀੜਤ ਦੀ ਥਾਂ ਹਮਲਾਵਰ ਨਾਲ ਖੜ੍ਹੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਸਰਦਾਰ ਬਾਦਲ ’ਤੇ ਸ੍ਰੀ ਦਰਬਾਰ ਸਾਹਿਬ ਵਿਖੇ ਹਮਲਾ ਹੋਇਆਸੀ ਤਾਂ ਆਪ ਸਰਕਾਰ ਨੇ ਉਸ ਵੇਲੇ ਵੀ ਇਹੋ ਕੁਝ ਕੀਤਾ ਸੀ। ਡਾ. ਚੀਮਾ ਨੇ ਕਿਹਾ ਕਿ ਹੁਣ ਇਕ ਵਾਰ ਫਿਰ ਉਹ ਲੋਕਾਂ ਨੂੰ ਭੜਕਾਉਣਾ ਚਾਹੁੰਦੇ ਹਨ ਤੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਰਾਜਾ ਵੜਿੰਗ ਤਾਂ ਆਪ ਸਰਕਾਰ ਦੀ ਕਠਪੁਤਲੀ ਵਾਂਗੂ ਵਿਹਾਰ ਕਰ ਰਹੇ ਹਨ ਤੇ ਉਹਨਾਂ ਨੇ ਪੰਜਾਬੀਆਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜੋ ਅੱਗ ਨਾਲ ਖੇਡ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਪਾਰਟੀ ਹਮੇਸ਼ਾ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਖੜ੍ਹੀ ਹੋਈ ਹੈ ਤੇ ਹਮੇਸ਼ਾ ਰਹੇਗੀ।
ਅਕਾਲੀ ਆਗੂਆਂ ਨੇ ਦਰ ’ਤੇ ਆਏ ਸਰਦਾਰ ਬਾਦਲ ਨੂੰ ਹੱਥ ਦੇ ਕੇ ਰੱਖਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਵੀ ਕੀਤਾ। ਉਹਨਾਂ ਕਿਹਾ ਕਿ ਇਹ ਸਭ ਕੁਝ ਨਿਸ਼ਕਾਮ ਸੇਵਾ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਜਿਸ ਦਾ ਸਾਹਿਬੁ ਡਾਢਾ ਹੋਇ ਤਿਸ ਨੋ ਮਾਰਿ ਨ ਸਾਕੈ ਕੋਇ।।