ਸ਼੍ਰੋਮਣੀ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਤੈਅ, ਅੱਜ ਹੋਵੇਗੀ ਮੁਲਾਕਾਤ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਲਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਸੂਬੇ ਵਿਚ ਹੋਏ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਰਨਾਲਾ ਵਿਚ ਸਫਾਈ ਸੇਵਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰੇਗਾ।
Publish Date: Fri, 31 Jul 2026 11:14 AM (IST)
Updated Date: Fri, 31 Jul 2026 11:16 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਲਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਸੂਬੇ ਵਿਚ ਹੋਏ ਪ੍ਰੀਖਿਆਵਾਂ ਦੇ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਰਨਾਲਾ ਵਿਚ ਸਫਾਈ ਸੇਵਕਾਂ ਦੀ ਬੇਰਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰੇਗਾ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦਾ ਵਫਦ ਰਾਜਪਾਲ ਦੇ ਧਿਆਨ ਵਿਚ ਲਿਆਵੇਗਾ ਕਿ ਕਿਵੇਂ ਸੂਬੇ ਵਿਚ ਵਾਰ-ਵਾਰ ਪੇਪਰ ਲੀਕ ਹੋ ਰਹੇ ਹਨ। ਅਕਾਲੀ ਆਗੂ ਨੇ ਕਿਹਾ ਕਿ ਜਿਸ ਤਰੀਕੇ ਬਰਨਾਲਾ ਵਿਚ ਦਲਿਤ ਮਹਿਲਾ ਸਫਾਈ ਸੇਵਕਾਂ ਦੀ ਡਾਂਗਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਉਨ੍ਹਾਂ ਦੇ ਸਿਰਾਂ ’ਤੇ ਡਾਂਗਾ ਮਾਰੀਆਂ ਗਈਆਂ, ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸਰਕਾਰ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨਾਲ ਨਜਿੱਠਣ ਵਾਸਤੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਦੋਸ਼ੀ ਪੁਲਿਸ ਅਫਸਰਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਅਤੇ ਐਸ ਸੀ ਤੇ ਐਸ ਟੀ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਵੀ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਮੰਗ ਕਰਾਂਗੇ ਕਿ ਆਪ ਸਰਕਾਰ ਨੇ ਲੋਕਤੰਤਰੀ ਰੋਸ ਵਿਖਾਵਿਆਂ ਨੂੰ ਕੁਚਲਣ ਵਾਸਤੇ ਜਿਥੇ ਕਿਤੇ ਵੀ ਨਜਾਇਜ਼ ਤਾਕਤ ਦੀ ਵਰਤੋਂ ਕੀਤੀ ਹੈ, ਉਹਨਾਂ ਸਾਰੇ ਕੇਸਾਂ ਵਿਚ ਕਾਰਵਾਈ ਹੋਵੇ।