ਮਾਰਕੀਟ ’ਚ ਟਰਾਂਸਫਾਰਮਰ ਹੋਇਆ ਸ਼ਾਰਟ ਸਰਕਟ, ਵੱਡਾ ਹਾਦਸਾ ਟਲਿਆ
ਮਾਰਕੀਟ ਵਿਚ ਟਰਾਂਸਫਾਰਮਰ 'ਤੇ ਹੋਇਆ ਸ਼ਾਰਟ ਸਰਕਟ, ਵੱਡਾ ਹਾਦਸਾ ਟਲਿਆ
Publish Date: Mon, 02 Feb 2026 08:24 PM (IST)
Updated Date: Mon, 02 Feb 2026 08:25 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਦੀ ਮੀਰਾ ਮੱਲੀ ਮਾਰਕੀਟ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਥੇ ਲੱਗੇ ਇੱਕ ਬਿਜਲੀ ਦੇ ਟਰਾਂਸਫਾਰਮਰ ਵਿਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਦੀਆਂ ਚੰਗਿਆੜੀਆਂ ਨਿਕਲਣੀਆਂ ਸ਼ੁਰੂ ਹੋ ਗਈਆਂ। ਚੰਗੀ ਕਿਸਮਤ ਰਹੀ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ। ਚਸ਼ਮਦੀਦਾਂ ਅਨੁਸਾਰ ਟਰਾਂਸਫਾਰਮਰ ਵਿਚ ਹੋਏ ਧਮਾਕੇ ਅਤੇ ਨਿਕਲਦੀਆਂ ਚੰਗਿਆੜੀਆਂ ਨੂੰ ਦੇਖ ਕੇ ਮਾਰਕੀਟ ਵਿਚ ਮੌਜੂਦ ਲੋਕਾਂ ਅਤੇ ਦੁਕਾਨਦਾਰਾਂ ਵਿਚ ਭਾਜੜ ਮੱਚ ਗਈ। ਸ਼ਾਰਟ ਸਰਕਟ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਆਸ-ਪਾਸ ਦੀਆਂ ਤਾਰਾਂ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਪੈਦਾ ਹੋ ਗਿਆ ਸੀ। ਇਸ ਹਾਦਸੇ ਤੋਂ ਤੁਰੰਤ ਬਾਅਦ ਘਟਨਾ ਦੀ ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਾਰਟ ਸਰਕਟ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰਾਂਸਫਾਰਮਰ ਦੀ ਮੁਰੰਮਤ ਦਾ ਕੰਮ ਜਾਰੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਬਿਜਲੀ ਸਪਲਾਈ ਨੂੰ ਠੀਕ ਕਰ ਦਿੱਤਾ ਜਾਵੇਗਾ।