
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਦੇ ਰਾਜਪਾਲ ਹਾਊਸ ਦੀ ਘੇਰਾਬੰਦੀ ਕਰਨ ਲਈ ਭੇਸ ਬਦਲ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਪਹੁੰਚੇ ਸਿਮਰਨਜੀਤ ਸਿੰਘ ਮਾਨ ਅਤੇ ਪਰਮਜੀਤ ਸਿੰਘ ਮੰਡ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
_m.jpg)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਦੇ ਰਾਜਪਾਲ ਹਾਊਸ ਦੀ ਘੇਰਾਬੰਦੀ ਕਰਨ ਲਈ ਭੇਸ ਬਦਲ ਕੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਪਹੁੰਚੇ ਸਿਮਰਨਜੀਤ ਸਿੰਘ ਮਾਨ ਅਤੇ ਪਰਮਜੀਤ ਸਿੰਘ ਮੰਡ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਮੁਹਾਲੀ ਵਿਖੇ ਵਾਈਪੀਐਸ ਚੌਕ ਨੇੜੇ ਪੱਕੇ ਮੋਰਚੇ ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਹੁਣ ਇੱਥੇ ਵੱਡੀ ਭੀੜ ਜਮ੍ਹਾਂ ਹੋ ਗਈ ਹੈ। ਇੱਥੋਂ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਸਿੱਖ ਪੰਜਾਬ ਦੇ ਰਾਜਪਾਲ ਹਾਊਸ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰਨਗੇ।